ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ 124 ਵੇਂ ਸਥਾਪਨਾ ਦਿਵਸ ‘ਤੇ ਜਿਲ੍ਹਾ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਵੱਲੋਂ
ਜਿਲ੍ਹਾ ਮੁੱਖੀ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਵਿੱਚ ਸੈਲੀ ਰੋਡ ਵਿਖੇ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਇਕ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਸ੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਸਾਮਲ ਹੋਏ।ਡਿਪਟੀ ਕਮਿਸ਼ਨਰ ਪਠਾਨਕੋਟ ਨੇ ਖੂਨਦਾਨ ਕੈਂਪ ਦਾ ਸੁਭਅਰੰਭ ਕੀਤਾ।ਕੈਂਪ ਦੋਰਾਨ ਕਰੀਬ 50 ਖੂਨਦਾਨੀਆਂ ਨੇ ਖੂਨਦਾਨ ਕੀਤਾ।
ਬੈਂਕ ਦੇ ਸਥਾਪਨਾ ਦਿਵਸ ਦੇ ਮੋਕੇ ਤੇ ਮੁੱਖ ਲੀਡ ਬੈਂਕ ਦੇ ਪ੍ਰਬੰਧਕ ਰਾਜੇਸ਼ ਗੁਪਤਾ ਨੇ ਦੱਸਿਆ ਕਿ ਬੈਂਕ ਦੀ ਸਥਾਪਨਾ 12 ਅਪ੍ਰੈਲ 1895 ਵਿੱਚ ਲਾਹੋਰ (ਪਾਕਿਸਤਾਨ) ਵਿਖੇ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਨੇਸਨਲ ਬੈਂਕ ਦੀਆਂ 6983 ਬ੍ਰਾਂਚਾਂ ਵਿੱਚ ਕਰੀਬ 75000 ਕਰਮਚਾਰੀ ਕੰਮ ਕਰ ਰਹੇ ਹਨ। ਬੈਂਕ ਦਾ ਕਾਰੋਬਾਰ 11 ਲੱਖ ਕਰੋੜ ਤੋਂ ਜਿਆਦਾ ਹੈ ਅਤੇ ਇਸ ਸਮੇਂ ਬੈਂਕ ਨਾਲ ਕਰੀਬ 10 ਕਰੋੜ ਗ੍ਰਾਹਕ ਜੂੜੇ ਹੋਏ ਹਨ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਉਹ ਬੈਂਕ ਦੇ ਸਥਾਪਨਾ ਦਿਵਸ ਤੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੰਦੇ ਹਨ।ਉਨ੍ਹਾਂ ਬੈਂਕ ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਦਿੱਤੇ ਜਾ ਰਹੇ ਸਹਿਯੋਗ ਦੀ ਪ੍ਰਸੰਸਾ ਕੀਤੀ।ਉਨ੍ਹਾਂ ਵੱਲੋਂ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ।ਮੁੱਖ ਮਹਿਮਾਨ ਨੇ ਖੂਨਦਾਨ ਕਰਨ ਵਾਲੇ ਨੋਜਵਾਨਾਂ ਨੂੰ ਖੂਨਦਾਨ ਪ੍ਰਮਾਣ ਪੱਤਰ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਨੋਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਇਸ ਤਰ੍ਹਾਂ ਦੇ ਖੂਨਦਾਨ ਕੈਂਪਾਂ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਉਨ੍ਹਾਂ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਜਰੂਰਤਮੰਦ ਦੀ ਜਾਨ ਬਚਾ ਸਕੇ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਰਾਮੇਸ਼ ਸਰਮਾ, ਵਿਜੈ ਕੁਮਾਰ ਅਤੇ ਹੋਰ ਬੈਂਕ ਅਧਿਕਾਰੀ ਵੀ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media