ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਬਾਬਾ ਸਾਹਿਬ ਡਾ. ਭੀਮ
ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਬਤੋਰ ਸਮਾਜਿਕ ਨਿਆ ਦਿਵਸ 14 ਅਪ੍ਰੈਲ 2018 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿੱਚ ਬਾਬਾ ਸਾਹਿਬ ਜੀ ਦੇ ਜੀਵਨ ਦਰਸ਼ਨ ‘ਤੇ ਚਾਨਣਾ ਪਾਇਆ ਜਾਵੇਗਾ।ਸਮਾਰੋਹ ਵਿੱਚ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ।ਸਮਾਰੋਹ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਪਹੁੰਚ ਰਹੇ ਹਨ।ਇਸ ਸੈਮੀਨਾਰ ਦੋਰਾਨ ਲੋਕਾਂ ਨੂੰ ਜਾਤ-ਪਾਤ ਤੋਂ ਉਪਰ ਉੱਠ ਕੇ ਚੰਗਾ ਸਮਾਜ ਸਿਰਜਨ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਭਲਾਈ ਵਿਭਾਗ ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ ਜਾਵੇਗਾ।ਇਸ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਇਸ ਸੈਮੀਨਾਰ ਵਿੱਚ 14 ਸਵੇਰੇ 11.00 ਵਜੇ ਆਮ ਪਬਲਿਕ ਨੂੰ ਪਹੁੰਚਣ ਦਾ ਸੱਦਾ ਦਿੱਤਾ ਜਾਂਦਾ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media