ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ਼ ਦੇ ਪ੍ਰਾਇਮਰੀ ਵਿਭਾਗ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿੱਚ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸੈਮੀਨਾਰ ਕਰਵਾਇਆ ਗਿਆ।ਧਾਰਮਿਕ ਸਿੱਖਿਆ ਦੇ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਡਾਇਰੈਕਟਰ/ ਪ੍ਰਿੰਸੀਪਲ ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ ਤੇ ਗੁਰੂੁ ਸਹਿਬ ਵੱਲੋਂ ਦਰਸਾਏ ਮਾਰਗ ਤੇ ਚੱੱਲਣ ਦੀ ਪੇ੍ਰਰਨਾ ਦਿੱਤੀ।ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਗੁਰੂ ਸਾਹਿਬ ਦੁਆਰਾ ਦਰਸਾਈ ਗਈ ਉੱਚੀ ਸੁੱਚੀ ਜੀਵਨ ਜਾਚ ਨੂੰ ਅਪਨਾਉਣਾ ਚਾਹੀਦਾ ਹੈ।ਇਸ ਮੌਕੇ ’ਤੇ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਸ਼ਾਮਲ ਸਨ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media