ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ)- ਸਰਕਾਰ ਦੇ ਦਿਨ ਪ੍ਰਤੀ ਦਿਨ ਲਾਰਿਆਂ ਤੋਂ ਤੰਗ ਆ ਚੁੱਕੇ ਕੰਪਿਊਟਰ ਅਧਿਆਪਕਾਂ ਵੱਲੋਂ ਪਟਿਆਲਾ ਵਿਖੇ 16 ਅਗਸਤ ਨੂੰ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਕਤ ਜਾਣਕਾਰੀ ਦਿੰਦਿਆਂ ਕੰਪਿਊਟਰ ਟੀਚਰ ਯੂਨੀਅਨ ਦੇ ਪ੍ਰਧਾਨ ਅਮਨ ਕੁਮਾਰ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਨੇ ਕਿਹਾ ਕਿ 2005 ਤੋਂ ਪਿਕਟਸ ਸੁਸਾਇਟੀ ਅਧੀਨ ਸੇਵਾ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਕੇਵਲ ਇੱਕੋ ਇੱਕ ਮੰਗ ਹੈ ਕਿ ਸੂਬੇ ਵਿੱਚ ਕੰਮ ਕਰ ਰਹੇ 7000 ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪਿਕਟਸ ਸੁਸਾਇਟੀ ਵਿੱਚੋਂ ਬਦਲ ਕੇ ਸਿੱਖਿਆ ਵਿਭਾਗ ਅਧੀਨ ਲਿਆਦੀਆਂ ਜਾਣ ਅਤੇ ਪ੍ਰਧਾਨ ਨੇ ਦੱਸਿਆ ਕਿ ਇਸੇ ਮੰਗ ਨੂੰ ਲੈ ਕੇ ਬਹੁਤ ਵਾਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਹੋਰ ਵਿਭਾਗੀ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪ੍ਰੰਤੂ ਹਰ ਵਾਰ ਸਰਕਾਰ ਨੇ ਲਾਰਿਆਂ ਤੋਂ ਸਿਵਾ ਕੰਪਿਊਟਰ ਅਧਿਆਪਕਾਂ ਨੂੰ ਕੁਝ ਨਹੀਂ ਦਿੱਤਾ। ਪ੍ਰੰਤੂ ਹੁਣ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੇ ਅੜੀਅਲ ਰਵੱਈਏ ਅਤੇ ਲਾਰਿਆਂ ਤੋਂ ਤੰਗ ਆ ਕੇ 16 ਅਗਸਤ ਨੂੰ ਪਟਿਆਲਾ ਵਿਖੇ ਜਿਮਨੀ ਚੋਣਾਂ ਦੇ ਮੱਦੇ ਨਜਰ ਰੋਸ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਜਨਰਲ ਸਕੱਤਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹਾਂ ਅਤੇ ਡੀ ਦੇ ਬਣਦੇ ਬਕਾਏ ਤੋਂ ਵਾਂਝਾ ਰੱਖਿਆ ਗਿਆ ਹੈ ਜਿਸ ਗੱਲ ਦਾ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਇਆ ਜਾ ਰਿਹਾ ਹੈ। ਸਮੂਹ ਯੂਨੀਅਨ ਮੈਂਬਰਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਵੱਲ ਧਿਆਨ ਨਾ ਦਿੱਤਾ ਤਾਂ 16 ਅਗਸਤ ਨੂੰ ਸਮੂਹ 7000 ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ ਸਰਕਾਰ ਵਿਰੁੱਧ ਰੋਸ ਰੈਲੀ ਕਰਨਗੇ ਅਤੇ ਸਾਰੇ ਸ਼ਹਿਰ ਵਿੱਚ ਸਰਕਾਰ ਦੀਆਂ ਮੁਲਾਜਮ ਨੀਤੀਆਂ ਬਾਰੇ ਜਾਣੂ ਕਰਵਾਉਣਗੇ। ਇਸ ਦੇ ਨਾਲ ਹੀ ਯੂਨੀਅਨ ਆਗੂਆਂ ਨੇ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਈ ਅਧਿਆਪਕਾਂ ਤੇ ਪ੍ਰਸ਼ਾਸਨ ਵੱਲੋਂ ਹੁਕਮਰਾਨ ਸਰਕਾਰ ਦੇ ਕਹਿਣ ਤੇ ਕੀਤੇ ਲਾਠੀਚਾਰਜ ਦੀ ਪੁਰਜੋਰ ਸ਼ਬਦਾਂ ਵਿੱਚ ਨਿੰਦਿਆ ਕੀਤੀ ਅਤੇ ਕਿਹਾ ਕਿ ਸਰਕਾਰ ਦੀ ਲਾਠੀ ਮੁਲਾਜਮਾਂ ਦੇ ਜ਼ੋਸ਼ ਅਤੇ ਸੰਘਰਸ਼ ਨੂੰ ਦਬਾ ਨਹੀਂ ਸਕਦੀ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …