ਤਰਨ ਤਾਰਨ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੂਰਾ ਦੇ ਭਣਵੱਈਆ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੂਰਾ ਦੇ ਪਿਤਾ ਸਾਬਕਾ ਚੇਅਰਮੈਨ ਬਲਬੀਰ ਸਿੰਘ ਗੋਹਲਵਾੜ ਜੋ ਕਿ ਪਿਛਲੇ ਦਿਨੀ ਅਕਾਲ ਚਲਾਨਾ ਕਰ ਗਏ ਸਨ, ਅੱਜ ਉਨਾਂ ਦੀਆਂ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਲੈ ਕੇ ਪਹੰਚੇ ਅਤੇ ਪਰਿਵਾਰਿਕ ਮੈਂਬਰਾਂ, ਅਕਾਲੀ ਦਲ ਦੇ ਮੈਂਬਰਾਂ ਤੇ ਵਰਕਰਾਂ ਨੇ ਅਸਥੀਆਂ ਨੂੰ ਬਿਆਸ ਦਰਿਆ `ਚ ਜਲ ਪ੍ਰਵਾਹ ਕੀਤਾ।
ਇਸ ਸਮੇਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ, ਦਲਬੀਰ ਸਿੰਘ ਜਹਾਂਗੀਰ, ਗੁਰਿੰਦਰ ਸਿੰਘ ਟੋਨੀ, ਨਰਿੰਦਰ ਸਿੰਘ ਐਮ.ਜੀ.ਏ. ਸਤਿੰਦਰ ਪਾਲ ਸਿੰਘ ਮਲਮੋਹਰੀ, ਪ੍ਰੇਮ ਸਿੰਘ, ਦਮਨਜੀਤ ਸਿੰਘ ਆਦਿ ਸ਼ਾਮਲ ਸਨ
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media