ਅੰਮ੍ਰਿਤਸਰ, 13 ਅਪੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਪਾਬੰਦੀ 8 ਜੂਨ 2018 ਤੱਕ ਲਾਗੂ ਰਹੇਗੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media