ਜੰਡਿਆਲਾ ਗੁਰੂ, 13 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਸਕੂਲ ਨੇ ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦਾ ਦਿਨ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ।ਸਕੂਲ ਦਾ ਸਟਾਫ ਅਤੇ ਬੱਚੇ ਰਵਾਇਤੀ ਪੰਜਾਬੀ ਪੁਸ਼ਾਕਾਂ ਪਾ ਕੇ ਸਕੂਲ ਪਹੁੰਚੇ।ਬੱਚਿਆਂ ਨੇ ਰਵਾਇਤੀ ਰੀਤਾਂ ਰਿਵਾਜ਼ਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ।ਕਿੰਡਰਗਾਰਟਨ ਦੇ ਬੱਚਿਆਂ ਨੇ ਫੈਂਸੀ ਡਰੈਸ ਅਤੇ ਡਾਂਸ ਦੀਆਂ ਝਲਕੀਆਂ ਪੇਸ਼ ਕੀਤੀਆਂ।ਗੁਰੂ ਗੋਬਿੰਦ ਸਿੰਘ ਜੀ ਦੀ ਜੀਵਨੀ, ਖਾਲਸਾ ਪੰਥ ਦੀ ਸਥਾਪਨਾ ਆਦਿ ਵਿਸ਼ਿਆਂ `ਤੇ ਭਾਸ਼ਣ ਤੇ ਕਵਿਤਾ ਪੇਸ਼ ਕੀਤੀਆਂ ਗਈਆਂ।ਨੌਂਵੀਂ ਕਲਾਸ ਦੇ ਬੱਚਿਆਂ ਨੇ ਸਟੇਜ ਦਾ ਸੰਚਾਲਨ ਕੀਤਾ।ਇਸ ਮੌਕੇ ਕੰਬੋਜ਼ ਸਮਾਜ ਦੇ ਪ੍ਰਧਾਨ ਬੌਬੀ ਕੰਬੋਜ, ਸਰਪੰਚ ਭੁਪਿੰਦਰ ਸਿੰਘ, ਜਗਤਾਰ ਸਿੰਘ ਬੰਡਾਲਾ, ਚੌਧਰੀ ਸਿਕੰਦਰ ਸਿੰਘ, ਸੁਖਚੈਨ ਸਿੰਘ ਉਚੇਚ ਤੌਰ `ਤੇ ਹਾਜ਼ਰ ਹੋਏ।
ਇਸ ਮੌਕੇ ਜੇਤੂ ਬੱਚਿਆਂ ਨੂੰ ਇਨਾਮ ਦੇਣ ਦੀ ਰਸਮ ਬੌਬੀ ਕੰਬੋਜ, ਮੈਨੇਜਿੰਗ ਡਾਇਰੈਕਟਰਮੰਗਲ ਸਿੰਘ ਕਿਸ਼ਨਪੁਰੀ, ਪਿ੍ਰੰਸੀਪਲ ਅਮਰਪ੍ਰੀਤ ਕੌਰ, ਪਿ੍ਰੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਵਰਿਤੀ ਦੁੱਗਾ, ਸ਼ਿਲਪਾ ਸ਼ਰਮਾ ਅਤੇ ਨਰਿੰਦਰਪਾਲ ਕੌਰ ਨੇ ਨਿਭਾਈ।ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਖਾਲਸਾ ਦਿਵਸ ਦੀ ਮਹਤੱਤਾ ਅਤੇ ਭਾਰਤ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂਬਾਰੇ ਬੱਚਿਆਂ ਨੂੰ ਜਾਣਕਾਰੀਆਂ ਸਾਂਝੀਆਂ ਕੀਤੀਆਂ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media