ਜੰਡਿਆਲਾ ਗੁਰੂ, 14 ਅਪ੍ਰੈਲ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ
ਉਤਸ਼ਾਹ ਨਾਲ ਮਨਾਇਆ ਗਿਆ।ਬੱਚਿਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪੋ੍ਗਰਾਮ ਦੌਰਾਨ ਬੱਚਿਆਂ ਨੇ ਕਵਿਤਾਵਾਂ, ਗੀਤ, ਭਾਸ਼ਣ ਆਦਿ ਵੀ ਪੇਸ਼ ਕੀਤੇ।ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਇਸ ਪੋ੍ਗਰਾਮ `ਚ ਪੰਜਾਬੀ ਮੁਟਿਆਰਾਂ ਅਤੇ ਪੰਜਾਬੀ ਗੱਭਰੂਆਂ ਦੇ ਰਵਾਇਤੀ ਪਹਿਰਾਵੇ ਵਿੱਚ ਕਿਰਦਾਰ ਨਿਭਾਏ।ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਦੱਸਦਿਆਂ 1919 ਵਿੱਚ ਇਸੇ ਦਿਨ ਜਲਿ੍ਆਂ ਵਾਲੇ ਬਾਗ ਵਿਚ ਹੋਏ ਸਾਕੇ ਬਾਰੇ ਵੀ ਜਾਣੂ ਕਰਵਾਇਆ ਗਿਆ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media