Tuesday, April 30, 2024

ਚਾਲੂ ਮਾਲੀ ਸਾਲ ਦੌਰਾਨ 12 ਕਰੋੜ ਰੁਪਏ ਖਰਚ ਕੇ 687 ਵਿਕਾਸ ਕਾਰਜ ਕਰਵਾਏ ਗਏ – ਡਿਪਟੀ ਕਮਿਸ਼ਨਰ

ਮਗਨਰੇਗਾ ਦੇ ਕੰਮਾਂ ਸਬੰਧੀ ਰਵਿਉ ਮੀਟਿੰਗ

PPN08081408

ਫ਼ਾਜਿਲਕਾ, 8 ਅਗਸਤ (ਵਿਨੀਤ ਅਰੋੜਾ) – ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ(ਮਗਨਰੇਗਾ) ਤਹਿਤ ਫਾਜ਼ਿਲਕਾ ਜਿਲ੍ਹੇ ਦੇ ਪਿੰਡਾਂ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਵਿਉ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਚਰਨਦੇਵ ਸਿੰਘ ਮਾਨ ਸਮੇਤ ਜਿਲ੍ਹੇ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ ।   ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਜਿਲ੍ਹੇ ਵਿਚ ਮਗਨਰੇਗਾ ਸਕੀਮ ਤਹਿਤ ਚਲ ਰਹੇ ਕੰਮਾਂ ਸਬੰਧੀ ਵਿਸਤਾਰ ਸਹਿਤ ਜਾਣਕਾਰੀ ਹਾਸਿਲ ਕੀਤੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕੰਮ ਵਿਚ ਦੇਰੀ ਨਹੀ ਹੋਣੀ ਚਾਹੀਦੀ ਅਤੇ ਇਸ ਸਕੀਮ ਤਹਿਤ ਸਾਰੇ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾਣ । ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸਾਰੇ ਕੰਮ 31 ਅਗਸਤ ਤੱਕ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਨਵੇਂ ਕੰਮਾਂ ਵਿਚ ਪੌਦੇ ਲਗਾਣ, ਛੱਪੜਾਂ ਦੀ ਸਫਾਈ, ਕੁਦਰਤੀ ਸੋਮਿਆਂ ਅਤੇ ਬਾਰਸ਼ ਦੇ ਪਾਣੀ ਦੀ ਸੰਭਾਲ ਆਦਿ ਤੇ ਵਿਸ਼ੇਸ਼ ਜੋਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਮਗਨਰੇਗਾ ਤਹਿਤ ਹੋ ਚੁੱਕੇ ਕੰਮਾਂ ਦਾ ਸੋਸ਼ਲ ਆਡਿਟ ਕਰਵਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚਰਨਦੇਵ ਸਿੰਘ ਮਾਨ ਨੇ ਇਸ ਮੌਕੇ ਦੱਸਿਆ ਕਿ ਚਾਲੂ ਮਾਲੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ 12 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੇ 687 ਕੰਮ ਕਰਵਾਏ ਗਏ ਹਨ । ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਹੋਣ ਵਾਲੇ ਕੰਮਾਂ ਸਬੰਧੀ ਕਲੰਡਰ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਮਗਨਰੇਗਾ ਦੀ ਵੈਬਸਾਈਟ ਤੋਂ ਵੇਖਿਆ ਜਾ ਸਕਦਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਵਾਇਆ ਕਿ ਇਸ ਸਕੀਮ ਤਹਿਤ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ ਅਤੇ ਸਾਰੇ ਕੰਮ ਪੂਰੀ ਪਾਰਦਸ਼ਤਾ ਨਾਲ ਕਰਵਾਏ ਜਾਣਗੇ। ਇਸ ਮੀਟਿੰਗ ਵਿਚ ਰਮੇਸ਼ ਕੁਮਾਰ ਡੀ.ਡੀ.ਪੀ.ਓ., ਪ੍ਰਭਦੀਪ ਸਿੰਘ ਬੀ.ਡੀ.ਪੀ.ਓ. ਅਰਨੀਵਾਲਾ, ਮੈਡਮ ਬਲਜੀਤ ਕੋਰ ਬੀ.ਡੀ.ਪੀ.ਓ. ਜਲਾਲਾਬਾਦ, ਵਿੱਕੀ ਮੋਂਗਾ ਜਿਲ੍ਹਾ ਕੋਆਰਡੀਨੇਟਰ, ਅਤੁਲ ਮੋਂਗਾ ਏ.ਪੀ.ਓ. ਵੀ ਹਾਜਰ ਸਨ।

 

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …

Leave a Reply