ਸੁਜਾਨਪੁਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦਾ ਬੀ.ਏ ਅਤੇ ਬੀ.ਐਸ.ਸੀ (ਇਕਨੋਮਿਕਸ) ਸਮੈਸਟਰ ਤੀਸਰੇ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲਗਨ ਤੇ ਮਿਹਨਤ ਸਦਕਾ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਪ੍ਰਿੰਸ ਬਾਲਾ ਨੇ 400 ਵਿਚੋਂ 295 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਹਰਦੀਪ ਕੌਰ ਨੇ 286 ਅਤੇ ਸ਼ਵੇਤਾ ਨੇ 279 ਅੰਕ ਲੈ ਕੇ ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਬੀ ਐਸ ਸੀ (ਇਕਨੋਮਿਕਸ) ਸਮੈਸਟਰ ਤੀਸਰਾ ਵਿਚੋਂ ਰਿਤੂ ਧੀਮਾਨ ਨੇ 286 ਅੰਕ ਲੈ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਕਾਮਿਨੀ ਨੇ 262 ਅਤੇ ਅੰਬਿਕਾ 258 ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਦੇ ਮਾਪਿਆ ਅਤੇ ਅਧਿਆਪਕਾਂ ਨੂੰ ਵਧਾਈ ਦਿਤੀ ।ਇਸ ਮੌਕੇ ਸਹਾਇਕ ਪ੍ਰੋਫੈਸਰ ਸੁਖਜਿੰਦਰ ਕੌਰ ਹਾਜ਼ਰ ਸਨ।
Check Also
ਆਰ.ਆਰ.ਆਰ ਕੰਪਨੀ ਨਾਲ ਠੋਸ ਕਚਰਾ ਇਕੱਠਾ ਕਰਨ ਸਬੰਧੀ ਸਮੀਖਿਆ ਮੀਟਿੰਗ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਕਮਿਸ਼ਨਰ, ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਨੁਸਾਰ …
Punjab Post Daily Online Newspaper & Print Media