Sunday, June 14, 2026

ਬੇਟੀ ਦੇ ਜਨਮ ਦਿਨ `ਤੇ ਮਿਡਲ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕਾਪੀਆਂ

PPN1704201809ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ- ਕੰਗ) – ਨਜਦੀਕੀ ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਜਸਵਿੰਦਰ ਸਿੰਘ ਭਰਥਲਾ (ਡੁਬਈ ਵਾਲੇ) ਦੇ ਪਰਿਵਾਰ ਵੱਲੋਂ ਆਪਣੀ ਬੇਟੀ ਅਰਸ਼ਦੀਪ ਕੌਰ ਦੇ ਜਨਮ ਦਿਨ ਦੇ ਮੌਕੇ ਸਰਕਾਰੀ ਮਿਡਲ ਸਕੂਲ ਦੇ ਸਾਰੇ ਬੱਚਿਆਂ ਨੂੰ ਕਾਪੀਆਂ ਵੰਡੀਆਂ ਗਈਆਂ।ਦਾਨੀ ਪਰਿਵਾਰ ਵੱਲੋਂ ਅੱਗੇ ਤੋਂ ਵੀ ਬੱਚਿਆਂ ਦੀ ਆਰਥਿਕ ਅਤੇ ਵਿੱਤੀ ਮੱਦਦ ਕਰਨ ਦਾ ਭਰੋਸਾ ਦਿੱਤਾ ਗਿਆ। ਸਕੂਲ ਅਧਿਆਪਕ ਬਲਵੀਰ ਸਿੰਘ ਨੇ ਇਸ ਦਾਨੀ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਪਰਿਵਾਰ ਵੱਲੋਂ ਪਹਿਲਾਂ ਵੀ ਸਕੂਲ ਵਿੱਚ ਇਨਵਰਟਰ ਲਈ ਦੋ ਵੱਡੇ ਬੈਟਰੇ ਦਾਨ ਕੀਤੇ ਗਏ ਸਨ ਅਤੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ।ਆਏ ਮਹਿਮਾਨਾਂ ਦਾ ਸਕੂਲ ਇੰਚਾਰਜ ਮੈਡਮ ਕੰਚਨ ਬਾਲਾ ਨੇ ਧੰਨਵਾਦ ਕੀਤਾ।ਇਸ ਮੌਕੇ ਮਲਕੀਤ ਸਿੰਘ, ਦਰਸ਼ਨ ਸਿੰਘ, ਸਤਵੀਰ ਕੌਰ, ਪਲਵਿੰਦਰ ਸਿੰਘ, ਸਕੂਲ ਇੰਚਾਰਜ ਮੈਡਮ ਕੰਚਨ ਬਾਲਾ, ਮਾਸਟਰ ਅਮਰੀਕ ਸਿੰਘ, ਮੈਡਮ ਅਮਰਜੀਤ ਕੌਰ ਤੇ ਮੈਡਮ ਜਗਦੀਸ਼ ਕੌਰ ਹਾਜਰ ਸਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply