ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਦੇ ਦਿਸ਼ਾ ਨਿਰਦੇਸ਼ਾਂ ਤਹਿਤ
ਸਥਾਨਕ ਖੇਤਰੀ ਦਫਤਰ ਵਲੋਂ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸਕੰਡਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਥਾਨਕ ਕੰਪਨੀ ਬਾਗ ਵਿਖੇ ਪਲਾਸਟਿਕ ਦੇ ਲਿਫਾਫਿਆਂ ਨੂੰ ਇਕੱਠਾ ਕਰਕੇ ਬਾਗ ਨੂੰ ਪਲਾਸਟਿਕ ਮੁਕਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਸਹਾਇਤ ਵਾਤਾਵਰਣ ਇੰਜੀਨੀਅਰ ਨੇ ਦੱਸਿਆ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਸੀਵਰੇਜ ਬੰਦ ਹੋ ਜਾਂਦੇ ਹਨ, ਜਿਸ ਨਾਲ ਸੜਕਾਂ ਤੇ ਗੰਦਾ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਕਈ ਵਾਰ ਜਾਨਵਰਾਂ ਵੱਲੋਂ ਪਲਾਸਟਿਕ ਦੇ ਲਿਫਾਫੇ ਨਿਗਲ ਲਏ ਜਾਂਦੇ ਹਨ।ਜਿਸ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦੇ ਲਿਫਾਫਿਆਂ ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਿੰਦਰ ਸਿੰਘ ਪਿ੍ਰੰਸੀਪਲ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਸੁਖਦੇਵ ਸਿੰਘ ਸਹਾਇਕ ਵਾਤਾਵਰਣ ਇੰਜੀਨੀਅਰ ਵੀ ਹਾਜ਼ਰ ਸਨ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media