Tuesday, November 24, 2026

ਦਮਦਮੀ ਟਕਸਾਲ ਨੇ ਕਠੂਆ ਅਤੇ ਉਨਾਓ ਮਾਮਲਿਆਂ ਦੀ ਕੀਤੀ ਸਖ਼ਤ ਨਿਖੇਧੀ

 ਦੋਸ਼ੀਆਂ ਲਈ ਮਿਸਾਲੀ ਸਜਾਵਾਂ ਦੀ ਕੀਤੀ ਮੰਗ
ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪਸੋਟ -ਸੁਖਬੀਰ ਸਿੰਘ) – ਦੇਸ਼ ’ਚ ਔਰਤਾਂ ਪ੍ਰਤੀ ਵਧ ਰਹੀ ਹਿੰਸਾ, ਸਰੀਰਕ ਸ਼ੋਸ਼ਣ, ਬਲਾਤਕਾਰ ਅਤੇ ਹਤਿਆ ਵਰਗੇ PPN1704201817ਦਿਲ ਕੰਬਾਊ ਮਾਮਲੇ ਚਿੰਤਾ ਦਾ ਵਿਸ਼ਾ ਹਨ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਦੇ ਗ੍ਰਹਿ ਪੱਤਰਕਾਰਾਂ ਨਾਲ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੰਮੂ ਕਸ਼ਮੀਰ ਦੇ ਕਠੂਆ ਜ਼ਿਲੇ੍ਹ ਨਾਲ ਸੰਬੰਧਿਤ ਪਿੰਡ ਰਸਨਾ ’ਚ ਮਾਸੂਮ ਬੱਚੀ ਨਾਲ ਦਰਿੰਦਗੀ ਉਪਰੰਤ ਹਤਿਆ ਕਰ ਦੇਣ ਅਤੇ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਉਨਾਓ ’ਚ ਇਕ ਨਾਬਾਲਗ ਲੜਕੀ ਨੂੰ ਸਮੂਹਿਕ ਤੌਰ ’ਤੇ ਬੇਆਬਰੂ ਕਰਨ ਦੀਆਂ ਹਿਰਦੇਵੇਧਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀਆਂ ਉਕਤ ਦਰਿੰਦਗੀ ਦੀਆਂ ਘਟਨਾਵਾਂ ਤੇ ਵਾਰਦਾਤਾਂ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿਤਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਬੇਟੀਆਂ ਨੂੰ ਹਰ ਹਾਲ ’ਚ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਮਿਸਾਲੀ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ।
ਉਨਾਂ ਕਿਹਾ ਕਿ ਭਾਰਤੀ ਨਿਜ਼ਾਮ ਇਸਤਰੀ ਵਰਗ ਨੂੰ ਸੁਰੱਖਿਆ ਪ੍ਰਦਾਨ ਕਰਨ ’ਚ ਦਿਨੋ ਦਿਨ ਨਾਕਾਮ ਹੋ ਰਿਹਾ ਹੈ।ਔਰਤ ਜਾਤੀ ਦੇ ਮਨ ਵਿਚੋਂ ਅਸੁਰੱਖਿਆ ਦੀ ਭਾਵਨਾ ਅਤੇ ਖ਼ੌਫ਼ ਨੂੰ ਦੂਰ ਕਰਨ ਲਈ ਮਾਨਯੋਗ ਸੁਪਰੀਮ ਕੋਰਟ ਨੂੰ ਸਿੱਧਾ ਦਖ਼ਲ ਦੇਣਾ ਚਾਹੀਦਾ ਹੈ ਅਤੇ ਸੀਮਤ ਸਮੇਂ ’ਚ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਅਤੇ ਅਪਰਾਧੀਆਂ ਨੂੰ ਸਖ਼ਤ ਤੇ ਮਿਸਾਲੀ ਸਜਾਵਾਂ ਦੇਣ ਪ੍ਰਤੀ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply