Tuesday, November 24, 2026

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟਾਇਆ

Longowalਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਟਿਆਲਾ ਜ਼ੇਲ ਵਿਚ ਨਜ਼ਰਬੰਦ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹੋਈ ਅਚਾਨਕ ਮੌਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ।ਜਾਰੀ ਇੱਕ ਬਿਆਨ ਰਾਹੀਂ ਲੌਂਗੋਵਾਲ ਨੇ ਕਿਹਾ ਕਿ ਜ਼ੇਲ ’ਚ ਭਾਈ ਮਿੰਟੂ ਦੀ ਹੋਈ ਮੌਤ ਦਾ ਕਾਰਨ ਬੇਸ਼ੱਕ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਪਰ ਸਿੱਖ ਜਗਤ ਵੱਲੋਂ ਕੀਤੇ ਜਾ ਰਹੇ ਸਵਾਲਾਂ ਦੇ ਮੱਦੇਨਜ਼ਰ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ।ਉਨ੍ਹਾਂ ਭਾਈ ਮਿੰਟੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਕਰਤਾ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਦੇਣ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply