ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਖਿਰ ਅੱਜ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ 9 ਰਤਨਾਂ ਦੀ ਚੋਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ।
ਅੱਜ ਪੰਜਾਬ ਦੇ ਜਿੰਨਾਂ 9 ਨਵੇਂ ਮੰਤਰੀਆਂ ਬਾਰੇ ਸਹਿਮਤੀ ਬਣੀ ਹੈ, ਉਹਨਾਂ ਵਿੱਚ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ, ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਲਕਾ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ, ਮੁਹਾਲੀ ਤੋਂ ਬਲਬੀਰ ਸਿੰਘ ਸਿੱਧੂ, ਸੰਗਰੂਰ ਤੋਂ ਵਿਜੇ ਇੰਦਰ ਸਿੰਗਲਾ, ਰਾਮਪੁਰਾ ਫੂਲ ਤੋਂ ਗੁਰਪ੍ਰੀਤ ਸਿੰਘ ਕਾਂਗੜ, ਲੁਧਿਆਣਾ ਤੋਂ ਭਾਰਤ ਭੂਸ਼ਣ ਆਸ਼ੂ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਹੁਸ਼ਿਆਰਪੁਰ ਤੋਂ ਸ਼ਿਆਮ ਸੁੰਦਰ ਅਰੌੜਾ ਸ਼ਾਮਲ ਹਨ। ਇਹਨਾਂ ਨੂੰ ਸ਼ਨੀਵਾਰ 21 ਅਪ੍ਰੈਲ ਨੂੰ ਸ਼ਾਮ 6 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਰਾਜਪਾਲ ਪੰਜਾਬ ਵੀ.ਪੀ ਸਿੰਘ ਬਦਨੌਰ ਸਹੁੰ ਚੁਕਾਉਣਗੇ। ਚਿਰਾਂ ਤੋਂ ਉਡੀਕੇ ਜਾ ਰਹੇ ਪੰਜਾਬ ਮੰਤਰੀ ਮੰਡਲ ਵਿੱਚ ਵਾਧੇ ਸਬੰਧੀ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਅਤੇ ਸਹਾਇਕ ਇੰਚਾਰਜ ਹਰੀਸ਼ ਚੌਧਰੀ ਮੌਜ਼ੂਦ ਰਹੇ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media