ਸੰਦੌੜ, 21 ਅਪ੍ਰੈਲ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਤੇ ਪੰਜਗਰਾਈਆਂ ਵਿਖੇ ਅੱਜ ਅਚਾਨਕ ਲੱਗੀ ਅੱਗ ਦੇ ਨਾਲ ਵੱਖ-ਵੱਖ ਕਿਸਾਨਾਂ ਦੀ ਕਣਕ ਅਤੇ ਨਾੜ ਸੜ ਕੇ ਰਾਖ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਜਗਰਾਈਆਂ ਦੇ ਯੋਧਾ ਸਿੰਘ ਦੀ ਕਰੀਬ 2 ਏਕੜ ਕਣਕ ਸੜ ਕੇ ਸਵਾਹ ਹੋ ਗਈ ਅਤੇ ਨਾਲ ਖੜੀ ਕਣਕ ਜਿਸ ਨੂੰ ਲੋਕਾਂ ਦੀ ਮਦਦ ਦੇ ਨਾਲ ਬਚਾਅ ਲਿਆ ਗਿਆ। ਇਸੇ ਤਰ੍ਹਾਂ ਪਿੰਡ ਮਾਣਕੀ ਵਿਖੇ ਵੀ ਅੱਗ ਲੱਗਣ ਦੀ ਘਟਨਾ ਵਾਪਰ ਗਈ। ਜਿਸ ਬਾਰੇ ਮੌਕੇ `ਤੇ ਪਹੁੰਚੇ ਥਾਣਾ ਸੰਦੌੜ ਦੇ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਅੱਗ ਦੇ ਨਾਲ ਕਿਸਾਨ ਹਰਨੇਕ ਸਿੰਘ ਵਾਸੀ ਮਾਣਕੀ ਦੀ 3 ਏਕੜ ਕਣਕ, ਹਰਦੀਪ ਸਿੰਘ ਪੁੱਤਰ ਬੰਤ ਸਿੰਘ ਦਾ ਦੋ ਏਕੜ ਨਾੜ, ਜੱਗਾ ਸਿੰਘ ਪੁੱਤਰ ਜਗੀਰ ਸਿੰਘ ਦਾ 1 ਇੱਕ ਏਕੜ ਨਾੜ ਸੜ ਗਿਆ।ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਇਸ ਨੁਕਸਾਨ ਦਾ ਪੂਰਾ ਮੁਆਵਜਾ ਦਿੱਤਾ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media