ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਚ ਕਣਕ ਦੀ ਖਰੀਦ ਨੇ ਤੇਜੀ ਫੜ ਲਈ ਹੈ, ਜਦ ਕਿ ਸਰਕਾਰ ਵੱਲੋਂ ਖਰੀਦੀ ਗਈ ਕਣਕ ਦੀ ਤੇਜੀ ਨਾਲ ਅਦਾਇਗੀ ਤੇ ਜੋਰ ਦਿੱਤਾ ਜਾ ਰਿਹਾ ਹੈ।ਅੱਜ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਤੋਂ ਖਰੀਦੀ ਕਣਕ ਲਈ 9.38 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਕੀਤੀ ਗਈ।ਉਨ੍ਹਾਂ ਨੇ ਕਿਹਾ ਕਿ ਖਰੀਦ ਏਂਜਸੀਆਂ ਨੂੰ ਸਖਤ ਹਦਾਇਤਾਂ ਹਨ ਕਿ ਸਾਫ ਕੀਤੀ ਕਣਕ ਦਾ ਤੁਰੰਤ ਭਾਅ ਲਗਾਇਆ ਜਾਵੇ। ਇਸ ਤੋਂ ਬਿਨ੍ਹਾਂ ਸਰਕਾਰ ਵੱਲੋਂ ਮੰਡੀਆਂ ਵਿਚੋਂ ਲਿਫਟਿੰਗ ਵਿਚ ਤੇਜੀ ਲਿਆਉਣ ਦੇ ਵੀ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਹੋਰ ਕਣਕ ਲਿਆਉਣ ਲਈ ਥਾਂ ਨਾਲੋਂ ਨਾਲ ਵੇਹਲੀ ਹੁੰਦੀ ਰਹੇ।ਉਨ੍ਹਾਂ ਨੇ ਆੜਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀ ਵਿਚ ਫਸਲ ਆਉਣ ਤੇ ਤੁਰੰਤ ਉਸ ਦੀ ਸਫਾਈ ਕਰਵਾ ਦੇਣ ਤਾਂ ਜੋ ਬਿਨ੍ਹਾਂ ਦੇਰੀ ਭਾਅ ਲਗਾ ਕੇ ਕਣਕ ਦੀ ਖਰੀਦ ਕੀਤੀ ਜਾ ਸਕੇ।ਉਨਾਂ ਨੇ ਕਿਹਾ ਕਿ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਘਾਟ ਨਹੀਂ ਹੈ।ਉਨ੍ਹਾਂ ਨੇ ਮੰਡੀਆਂ ਵਿਚ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰਨ ਲਈ ਵੀ ਮਾਰਕਿਟ ਕਮੇਟੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ।ਕਿਸਾਨਾਂ ਨੇ ਖਰੀਦ ਪ੍ਰਬੰਧਾਂ `ਤੇ ਸਤੁੰਸ਼ਟੀ ਦਾ ਪ੍ਰਗਟਾਵਾ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 26344 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਜਦ ਕਿ ਦਿਨ ਦੌਰਾਨ 18455 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਅਣਵਿਕੀ ਕਣਕ ਕੇਵਲ 7889 ਮੀਟ੍ਰਿਕ ਟਨ ਹੀ ਸੀ, ਜੋ ਕਿ ਅੱਜ ਹੀ ਆਈ ਸੀ ਜਾਂ ਜਿਸ ਦੀ ਹਾਲੇ ਤੱਕ ਸਫਾਈ ਨਹੀਂ ਹੋਈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …