Tuesday, November 24, 2026

ਨੈਸ਼ਨਲ ਲੋਕ ਅਦਾਲਤ ’ਚ ਲਗਾਏ 3306 ਵਿਚੋਂ 861 ਕੇਸਾਂ ਦਾ ਨਿਪਟਾਰਾ

PPN2204201806ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਕਚਿਹਰੀਆਂ ਅੰਮ੍ਰਿਤਸਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 12 ਬੈਂਚ ਬਣਾਏ ਗਏ ਸਨ।ਜਿਸ ਵਿੱਚੋਂ 10 ਬੈਂਚ ਅੰਮ੍ਰਿਤਸਰ, 2 ਬੈਂਚ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿੱਚ ਲਗਾਏ ਗਏ।ਇਸ ਦੇ ਨਾਲ ਹੀ ਸ੍ਰੀ ਜੇ.ਐਸ ਭਿੰਡਰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਪ੍ਰਧਾਨਗੀ ਅਫਸਰ, ਇੰਡਸਟਰੀਅਲ ਟ੍ਰਿਬਿਊਨਲ ਅੰਮ੍ਰਿਤਸਰ ਦਾ ਵੀ ਇੱਕ ਬੈਂਚ ਲਗਾਇਆ ਗਿਆ।
ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਲੋਂ ਲਗਾਏ ਗਏ ਕੁੱਲ 3306 ਕੇਸਾਂ ਜਿਹਨਾਂ ਵਿਚੋਂ 861 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਕੁਲਲ 154903149.45 ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply