Saturday, August 22, 2026

ਕਣਕ ਦੀ ਕਟਾਈ ’ਤੇ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਮੁਕੰਮਲ ਰੋਕ

Kamaldeep Sanghaਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਰਬੀ ਦਾ ਸੀਜ਼ਨ ਸ਼ੁਰੂ ਹੋਣ ਉਪਰੰਤ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ।ਹਾਰਵੈਸਟਰ ਕੰਬਾਈਨ ਵਾਲਿਆਂ ਵੱਲੋਂ ਕਣਕ ਨੂੰ ਸਹੀ ਤਰ੍ਹਾਂ ਪੱਕਣ ਤੋਂ ਪਹਿਲਾਂ ਵੱਧ ਨਮੀ ਵਾਲੀ ਕਣਕ ਕੱਟ ਦਿੱਤੀ ਜਾਦੀ ਹੈ ਅਤੇ ਅਤੇ ਕਿਸਾਨਾਂ ਵੱਲੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਕਾਰਨ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਬੋਲੀ ਨਹੀਂ ਕੀਤੀ ਜਾਂਦੀ, ਜਿਸ ਕਾਰਨ ਮੰਡੀਆਂ ਵਿਚ ਤਣਾਅਪੂਰਨ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ।ਇਸ ਸਥਿਤੀ ਨੂੰ ਤੁਰੰਤ ਨਿਪਟਾਉਣ ਦੀ ਅਤਿਅੰਤ ਲੋੜ ਹੈ। ਇਸ ਲਈ ਇਹ ਹੁਕਮ 31 ਮਈ 208 ਤੱਕ ਲਾਗੂ ਰਹਿਗਾ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply