Saturday, September 21, 2024

ਮੌਜੂਦਾ ਕਾਲ ’ਚ ਹਿੰਸਾ ਦਾ ਕੋਈ ਸਥਾਨ ਨਹੀਂ- ਐਸ.ਐਸ ਆਹਲੂਵਾਲੀਆ

PPN2204201809ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਸਰਕਾਰ ਦੇ ਜਲ ਅਤੇ ਸਾਫ਼-ਸਫ਼ਾਈ ਮੰਤਰੀ ਐਸ.ਐਸ ਆਹਲੂਵਾਲੀਆ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ’ਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ ਅਤੇ ਅਜੋਕੀ ਸਿੱਖਿਆ ਦਾ ਮੁੱਖ ਮਨਰੋਥ ਉਦਾਰਵਾਦੀ ਕਦਰਾਂ-ਕੀਮਤਾਂ ਨੂੰ ਅਪਨਾਉਣਾ ਜਰੂਰੀ ਹੈ।ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿਸਿਆਂ ’ਚ ਨਕਸਲਵਾਦੀ ਹਿੰਸਾ ਦਾ ਜ਼ਿਕਰ ਕਰਦਿਆ ਕਿਹਾ ਕਿ ਅੱਜ ਦੇਸ਼ ਨੂੰ ਜਰੂਰਤ ਹੈਸਿਖਿਆ ’ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ।
ਆਹਲੂਵਾਲੀਆ ਅੱਜ ਇਤਿਹਾਸਕ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ 61ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿਥੇ ਉਨ੍ਹਾਂ ਨੇ 692 ਡਿਗਰੀਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਪ੍ਰਦਾਨ ਕੀਤੀਆਂ।ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰਫੈਸਰ. ਡਾ. ਜਸਪਾਲ ਸਿੰਘ ਸੰਧੂ ਗੈਸਟ ਆਫ਼ ਆਨਰ ਵਜੋਂ ਸ਼ਾਮਿਲ ਹੋਏ।
ਆਹਲੂਵਾਲੀਆ ਨੇ ਕਿਹਾ ਕਿ ਜੇਕਰ ਭਾਰਤ ਨੇ ਤਰੱਕੀ ਕਰਨੀ ਹੈ ਤਾਂ ਹਿੰਸਾ ਨਹੀਂ ਸਗੋਂ ਰਵਾਇਤੀ ਸਿੱਖਿਆ ਨੂੰ ਮੁੱਢਲੇ ਤੌਰ ’ਤੇ ਮਜ਼ਬੂਤ ਕਰਨਾ ਹੋਵੇਗਾ।ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਇਨਫ਼ਾਰਮੇਸ਼ਨ ਟੈਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਦੀ ਜਰੂਰਤ ਹੈ।ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦੇ ਹੱਥ ’ਚ ਡੰਡਾ ਨਹੀਂ, ਸਗੋਂ ਰਿਮੋਟ ਕੰਟਰੋਲ ਹੋਣਾ ਚਾਹੀਦਾ ਹੈ ਤਾਂ ਹੀ ਉਹ ਸਮਾਰਟ ਬੋਰਡ ਤੇ ਸਿੱਖਿਆ ਪ੍ਰਸਾਰ ਕਰ ਸਕਦੇ ਹਨ।ਉਨ੍ਹਾਂ ਨੇ ਔਰਤਾਂ ਦੀ ਸਿੱਖਿਆ ਨੂੰ ਪਹਿਲ ਦੇਣ ਲਈ ਮੋਦੀ ਸਰਕਾਰ ਦੀਆਂ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੀ ਸ਼ਲਾਘਾ ਵੀ ਕੀਤੀ।

PPN2204201810
ਉਨ੍ਹਾਂ ਨੇ ਇਸ ਉਪਰੰਤ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਨ ਦੀ ਸਲਾਹ ਵੀ ਦਿੱਤੀ।ਇਸ ਤੋਂ ਪਹਿਲਾਂ ਕਾਲਜ ਕੈਂਪਸ ਵਿਖੇ ਪਹੁੰਚ ’ਤੇ ਉਨ੍ਹਾਂ ਦਾ ਕਾਲਜ ਪ੍ਰਸ਼ਾਸ਼ਨ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਕਾਲਜ ਦੀ ਸਾਲਾਨਾ ਪ੍ਰਾਪਤੀ ਰਿਪੋਰਟ ਪੜ੍ਹਦਿਆ ਕਾਲਜ ਦੀਆਂ ਵਿੱਦਿਅਕ, ਖੇਡਾਂ, ਸਭਿਆਚਾਰਕ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਇਸ ਸਮਾਰੋਹ ’ਚ ਡਿਗਰੀਆਂ ਵੰਡਣ ਤੋਂ ਇਲਾਵਾ ਕਾਲਜ ਦੇ ਐਮ.ਐਡ. ਦੇ 25 ਉਹ ਵਿਦਿਆਰਥੀ, ਜਿੰਨ੍ਹਾਂ ਨੇ ਪਹਿਲੀ ਵਾਰ ਵਿੱਚ ਯੂ.ਜੀ.ਸੀ-ਨੈਟ\ਜੇ.ਆਰ.ਐਫ ਦਾ ਇਮਤਿਹਾਨ ਪਾਸ ਕੀਤਾ ਅਤੇ ਐਮ.ਐਡ, ਬੀ.ਐਡ ਅਤੇ ਪੀ.ਜੀ.ਡੀ.ਸੀ.ਏ (ਟੀਚਰ ਐਜੂਕੇਸ਼ਨ) ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ’ਚੋਂ ਪਹਿਲੀਆਂ 3 ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੁਆਰਾ ਸ਼ੁਰੂ ਕੀਤੀ ਗਈ ਧਾਰਮਿਕ ਪ੍ਰੀਖਿਆ ਅਤੇ ਗੁਰਬਾਣੀ ਕੰਠ ਮੁਕਾਬਲਿਆਂ ’ਚ ਪਹਿਲੀਆਂ 2 ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਇਨਾਮ ਵਜੋਂ ਦਿੱਤੀ ਗਈ।
ਇਸ ਸਮਾਰੋਹ ’ਚ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ (ਡਾ.) ਗੁਰਮੋਹਨ ਸਿੰਘ ਵਾਲੀਆ, ਕੌਂਸਲ ਵਧੀਕ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜ਼ਮੇਰ ਸਿੰਘ ਹੇਰ, ਸੁਖਦੇਵ ਸਿੰਘ ਅਬਦਾਲ, ਰਾਜਬੀਰ ਸਿੰਘ, ਸਰਦੂਲ ਸਿੰਘ ਮੰਨਨ, ਨਿਰਮਲ ਸਿੰਘ, ਮੈਂਬਰ ਗੁਰਮਹਿੰਦਰ ਸਿੰਘ, ਬਲਵਿੰਦਰ ਸਿੰਘ, ਹਰਮਿੰਦਰ ਸਿੰਘ ਫ਼ਰੀਡਮ, ਐਸ.ਐਸ ਸੇਠੀ, ਰਜਿੰਦਰ ਸਿੰਘ ਮਰਵਾਹ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਪਿ੍ਰੰਸੀਪਲ ਜਗਦੀਸ਼ ਸਿੰਘ, ਪਿ੍ਰੰਸੀਪਲ ਡਾ. ਮਹਿਲ ਸਿੰਘ, ਪਿ੍ਰੰ: ਜਸਪਾਲ ਸਿੰਘ, ਪ੍ਰਿੰ. ਆਰ.ਕੇ.ਧਵਨ, ਪ੍ਰਿੰ: ਨਾਨਕ ਸਿੰਘ, ਮਨਰਾਜ ਸਿੰਘ ਛੀਨਾ, ਧਰਮਿੰਦਰ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਤੇ ਹੋਰ ਸਟਾਫ਼ ਤੇ ਵਿਦਿਆਰਥਣਾਂ ਮੌਜ਼ੂਦ ਸਨ।ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply