Saturday, March 21, 2026

ਹਰੇਕ ਗੁਰਦੁਆਰੇ ਵਿੱਚ ਗ੍ਰੰਥੀ ਸਿੰਘ ਦੇ ਨਾਲ ਇੱਕ ਸੇਵਾਦਾਰ ਪੱਕੇ ਤੌਰ `ਤੇ ਰੱਖਿਆ ਜਾਵੇ- ਜਥੇਦਾਰ

Giani-Gurbachan-Singh1ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ
ਘਟਨਾਵਾਂ ਦਿਨ-ਬ-ਦਿਨ ਰੁਕਣ `ਚ ਨਹੀ ਆ ਰਹੀਆਂ।ਅੱਜ ਜਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿਖੇ ਸਪਨਾ ਦੇਵੀ ਪੱਤਨੀ ਰੋਸ਼ਨ ਲਾਲ ਵਲੋਂ ਦਿਨ ਦਿਹਾੜੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਸਿੱਖਾਂ ਦੇ ਮਨ੍ਹਾਂ ਨੂੰ ਭਾਰੀ ਠੇਸ ਪਹੁੰਚੀ ਹੈ।ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੇਂ-ਸਮੇਂ ਅਨੁਸਾਰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਗ੍ਰੰਥੀ ਸਿੰਘ ਦੇ ਨਾਲ ਇੱਕ ਸੇਵਾਦਾਰ ਪੱਕੇ ਤੌਰ `ਤੇ ਰੱਖਿਆ ਜਾਵੇ।ਜੇਕਰ ਸੇਵਾਦਾਰ ਜਾਂ ਗ੍ਰੰਥੀ ਸਿੰਘ ਉਸ ਸਮੇਂ ਗੁਰਦੁਆਰਾ ਸਾਹਿਬ ਜੀ ਵਿਖੇ ਹਾਜ਼ਰ ਹੁੰਦਾ ਤਾਂ ਇਹ ਘਟਨਾ ਕਦੀ ਨਾ ਵਾਪਰਦੀ।ਉਨਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਹੀ ਬੇਅਦਬੀ ਦੀਆਂ ਘਟਨਾਵਾਂ ਦੇ ਜਿੰਮੇਵਾਰ ਹਨ, ਇਸ ਲਈ ਪ੍ਰਸਾਸ਼ਨ ਇਸ ਤਰ੍ਹਾਂ ਦੇ ਅਨਸਰਾ ਉੱਪਰ ਸਖਤ ਕਾਰਵਾਈ ਕਰੇ।ਇਸ ਵਿੱਚ ਗੁਰਦੁਆਰਾ ਕਮੇਟੀਆਂ ਤੁਰੰਤ ਆਪਣੀ ਬਣਦੀ ਜਿੰਮੇਵਾਰੀ ਨਿਭਾਉਣ ਅਤੇ ਗੁਰਦੁਆਰਾ ਸਾਹਿਬਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਅਤੇ ਪੱਕੇ ਤੌਰ `ਤੇ ਗ੍ਰੰਥੀ ਸਿੰਘ ਦੇ ਨਾਲ ਇੱਕ ਸੇਵਾਦਾਰ ਵੀ ਰੱਖਣ ਜਿਸ ਨਾਲ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾ ਉਪਰ ਕਾਬੂ ਪਾਇਆ ਜਾ ਸਕੇ।ਉਨਾਂ ਕਿਹਾ ਕਿ ਇੱਕ ਪਿੰਡ ਵਿੱਚ ਇਕ ਹੀ ਗੁਰਦੁਆਰਾ ਬਣਾਇਆ ਜਾਵੇ ਤਾਂ ਜੋ ਉਸ ਦੀ ਸਾਂਭ ਸੰਭਾਲ ਮਰਿਯਾਦਾ ਅਨੁਸਾਰ ਹੋ ਸਕੇ।ਇਸ ਘਟਨਾ ਵਿੱਚ ਜਿਥੇ ਦੋਸ਼ੀਆਂ ਨੇ ਇਹ ਘਿਨਾਉਣੀ ਹਰਕਤ ਕੀਤੀ ਹੈ ਉਥੇ ਪ੍ਰਬੰਧਕ ਕਮੇਟੀ ਵਲੋਂ ਵੀ ਅਣਗਹਿਲੀ ਕੀਤੀ ਗਈ ਹੈ।ਇਸ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਵੇ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply