Wednesday, August 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਲੂਮਿਨੀ ਵੈਬਸਾਈਟ ਲਾਂਚ

PPN2404201819
ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਆਡੀਟੋਰੀਅਮ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਯੂਨੀਵਰਸਿਟੀ ਅਲੂਮਿਨੀ ਵੈਬਸਾਈਟ ਲਾਂਚ ਕੀਤੀ ਗਈ।
    ਡਾ. ਬੀ.ਐਸ ਬਾਜਵਾ ਡੀਨ ਅਲੂਮਨੀ ਐਸੋਸੀਏਸ਼ਨ ਵਲੋਂ ਰਸਮੀ ਤੌਰ ਤੇ ਇਸ ਵੈਬਸਾਈਟ ਦੀ ਸ਼ੁਰੂਆਤ ਸਮੇਂ ਵੱਡੀ ਗਿਣਤੀ `ਚ ਫੈਕਲਟੀ ਮੈਂਬਰ, ਅਫਸਰ ਅਤੇ ਵਿਦਿਆਰਥੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਇਸ ਵੈਬਸਾਈਟ `ਤੇ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਲਾਭ ਹੋਵੇਗਾ।ਇਹ ਵੈਬਸਾਈਟ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੂੰ ਆਪਣੇ ਵਿਦਿਅਕ ਅਦਾਰੇ ਨਾਲ ਸੰਪਰਕ ਕਰਨ ਲਈ ਪਲੇਟਫਾਰਮ ਵੀ ਪ੍ਰਦਾਨ ਕਰੇਗੀ।ਉਨ੍ਹਾਂ ਕਿਹਾ ਕਿ ਇਹ ਸਾਈਟ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਗਿਆਨ ਨੂੰ ਪੇਸ਼ੇਵਰ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਹੈ।  

Check Also

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ …

Leave a Reply