Wednesday, August 12, 2026

ਖਾਲਸਾ ਕਾਲਜ ਲਾਅ ਨੇ ’ਵਰਸਿਟੀ ’ਚੋਂ ਹਾਸਲ ਕੀਤੀਆਂ ਪਹਿਲੀਆਂ 5 ਪੁਜੀਸ਼ਨਾਂ

PPN2404201821

ਅੰਮ੍ਰਿਤਸਰ, ਅਪ੍ਰੈਲ 24 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ-2017 ’ਚ ਲਈ ਗਈ ਬੀ.ਏ.ਐਲ.ਐਲ.ਬੀ 5 ਸਾਲਾ ਕੋਰਸ ਦੇ 5ਵੇਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਪਹਿਲੀਆਂ 5 ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਯੂਨੀਵਰਸਿਟੀ ਨਤੀਜਿਆਂ ਅਨੁਸਾਰ ਸ਼ਿਵਾਨੀ ਸੈਣੀ ਨੇ 387 ਨੰਬਰਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।ਜਦਕਿ ਦਿਕਸ਼ਾ ਸ਼ਿਕਾਰਪੁਰੀਆ ਨੇ 363 ਨੰਬਰਾਂ ਨਾਲ ਦੂਜਾ, ਮਨਸੀਰਤ ਕੌਰ ਸੰਧੂ ਨੇ 362 ਨੰਬਰਾਂ ਨਾਲ ਤੀਜਾ, ਆਸ਼ੀਮਾ ਵੋਹਰਾ ਨੇ 361 ਨੰਬਰਾਂ ਨਾਲ ਚੌਥਾ ਅਤੇ ਮਹਿਕਜੋਤ ਕੌਰ ਅਤੇ ਰਮਨੀਕ ਕੌਰ ਨੇ 360 ਨੰਬਰਾਂ ਨਾਲ 5ਵਾਂ ਸਥਾਨ ਪ੍ਰਾਪਤ ਕੀਤਾ।
    ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰ ਡਾ. ਸ਼ਮਸ਼ੇਰ ਸਿੰਘ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਡਾ. ਅਰਨੀਤ ਕੌਰ (ਅਸਿਸਟੈਂਟ ਪ੍ਰੋਫੈਸਰ ਅਤੇ ਬਰਸਰ), ਡਾ. ਕੋਮਲ ਕਿਸ਼੍ਰਨ ਮਹਿਤਾ, ਡਾ. ਗੁਨੀਸ਼ਾ ਸਲੂਜਾ, ਡਾ. ਹਰਪ੍ਰੀਤ ਕੌਰ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ. ਅਨੀਤਾ ਸ਼ਰਮਤ ਅਤੇ ਪ੍ਰੋ. ਨਰੇਸ਼ ਕੁਮਾਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply