ਅੰਮ੍ਰਿਤਸਰ, 24 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਵਿਸ਼ਵ ਪੁਸਤਕ ਦਿਵਸ’ ਦੇ ਮੌਕੇ ਪੁਸਤਕ ਮੇਲਾ ਲਗਾਇਆ ਗਿਆ।ਜਿਸ ਦਾ ਆਗਾਜ਼ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕੀਤਾ।ਇਸ ਮੇਲੇ ਵਿੱਚ ਹਰ ਉਮਰ ਵਰਗ ਦੇ ਪਾਠਕਾਂ ਲਈ ਵੱਖ-ਵੱਖ ਵਿਸ਼ਿਆਂ ਤੇ ਭਾਸ਼ਾਵਾਂ ਦੀਆਂ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ ਸੀ।ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਕਿਹਾ ਕਿ ‘ਪੁਸਤਕਾਂ ਮਨੁੱਖ ਦੀਆਂ ਸੱਚੀਆਂ ਮਿੱਤਰ ਹਨ’।ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਸਮਾਜਿਕ ਕਦਰਾਂ-ਕੀਮਤਾਂ ਵਿੱਚ ਨਿਘਾਰ ਦਾ ਮੁੱਖ ਕਾਰਨ ਪੁਸਤਕਾਂ ਦੀ ਅਮੀਰ-ਸੰਗਤ ਤੋਂ ਦੂਰ ਹੋ ਕੇ ਮਨੁੱਖ ਦਾ ਸੋਸ਼ਲ ਮੀਡੀਆ ਦੀ ਬਨਾਉਟੀ ਦੁਨੀਆਂ ਵਿੱਚ ਗੁਆਚ ਕੇ ਰਹਿ ਜਾਣਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਪੁਸਤਕਾਂ ਪੜਨ ਦੀ ਰੁਚੀ ਵਧਾਉਣ ਲਈ ਇਹ ਪੁਸਤਕ ਮੇਲਾ ਲਗਾਇਆ ਹੈ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਨਪਸੰਦ ਪੁਸਤਕ ਬਿਨਾਂ ਕਿਸੇ ਕੀਮਤ ਦੇ ਮੁਫਤ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media