Friday, March 6, 2026

ਅਧਿਆਪਕ ਹੀ ਰਾਸ਼ਟਰ ਦਾ ਚਰਿੱਤਰ ਨਿਰਮਾਣ ਦਾ ਨਿਰਮਾਤਾ- ਡਿਪਟੀ ਕਮਿਸ਼ਨਰ

PPN2604201802 ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸਮੂਹ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਪ੍ਰਾਇਮਰੀ ਬਲਾਕ ਅਫਸਰਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਸ਼ਿਵਰਾਜ ਸਿੰਘ ਬੱਲ, ਪੀ.ਸੀ.ਐਸ, ਮੈਡਮ ਸੁਨੀਤਾ ਕਿਰਨ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਉਪ ਜਿਲ੍ਹਾ ਸਿਖਿਆ ਅਫਸਰ ਮਹਿੰਦਰ ਕੌਰ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿਖਿਆ ਅਫਸਰ ਮੈਡਮ ਰੇਖਾ ਮਹਾਜਨ, ਮਾਲ ਰੋਡ ਸਕੂਲ ਪ੍ਰਿੰਸੀਪਲ ਮੈਡਮ ਮਨਪ੍ਰੀਤ ਕੌਰ, ਪ੍ਰਿੰਸੀਪਲ ਵਿਜੈ ਲਕਸ਼ਮੀ, ਡਾ: ਰਾਜੇਸ਼ ਭਗਤ ਜਿਲ੍ਹਾ ਸਕੂਲ ਸਿਹਤ ਅਫਸਰ ਤੋਂ ਇਲਾਵਾ ਵੱਡੀ ਗਿਣਤੀ ਵਿੱੱਚ ਬਲਾਕ ਪ੍ਰਾਇਮਰੀ ਅਫਸਰ ਤੇ ਅਧਿਆਪਕ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਘਾ ਨੇ ਕਿਹਾ ਕਿ ਅਧਿਆਪਕ ਹੀ ਰਾਸ਼ਟਰ ਦਾ ਚਰਿੱਤਰ ਨਿਰਮਾਤਾ ਹੁੰਦਾ ਹੈ ਕਿਉਂਕਿ ਅਧਿਆਪਕ ਹੀ ਬੱਚਿਆਂ ਨੂੰ ਵਧੀਆ ਸਿਖਿਆ ਦੇ ਕੇ ਉਨ੍ਹਾਂ ਦਾ ਚਰਿੱਤਰ ਨਿਰਮਾਣ ਕਰ ਸਕਦਾ ਹੈ।ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਆਪਣੀ ਡਿਊਟੀ ਤਨਦੇਹੀ ਨਾਲ ਕਰਨੀ ਚਾਹੀਦੀ ਹੈ।PPN2604201803ਉਨ੍ਹਾਂ ਦੱਸਿਆ ਕਿ ਇਕ ਸਮਾਜ ਦੇ ਨਿਰਮਾਣ ਵਿੱਚ ਅਧਿਆਪਕ ਹੀ ਅਹਿਮ ਭੂਮਿਕਾ ਨਿਭਾਉਂਦਾ ਹੈ।ਸੰਘਾ ਨੇ ਕਿਹਾ ਕਿ ਅਧਿਆਪਕਾਂ  ਹੀ ਬੱਚਿਆਂ ਨੂੰ ਆਪਣਾ ਆਲ ਦੁਆਲਾ ਸਾਫ ਰੱਖਣਾ, ਪਾਣੀ ਦੀ ਬੱਚਤ ਕਰਨਾ, ਸੰਜ਼ਮ ਰੱਖਣਾ, ਪਲਾਸਟਿਕ ਦੇ ਲਿਫਾਫਿਆਂ ਵਰਤੋਂ ਨਾ ਕਰਨਾ, ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਸਿਖਿਆ ਦੇ ਸਕਦੇ ਹਨ।ਸੰਘਾ ਨੇ ਕਿਹਾ ਕਿ ਇਕ ਬੱਚਾ ਜਿੰਨੀ ਅਧਿਆਪਕਾਂ ਕੋਲੋ ਸਿਖਿਆ ਪ੍ਰਾਪਤ ਕਰ ਸਕਦਾ ਹੈ ਉਨੀ ਹੋਰ ਕਿਸੇ ਪਾਸੋਂ ਨਹੀਂ ਪ੍ਰਾਪਤ ਕਰ ਸਕਦਾ।ਉਨ੍ਹਾਂ ਇਹ ਵੀ ਦੱਸਿਆ ਕਿ ਮੈਨੂੰ ਇਹ ਜਾਣ ਕੇ ਬੜੀ ਖੁਸ਼ੀ ਹੋਈ ਹੈ ਕਿ ਕੁਝ ਅਧਿਆਪਕਾਂ ਨੇ ਆਪਣੇ ਪੱਧਰ ਤੇ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ। ਸੰਘਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਸਕੂਲਾਂ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਤਾਂ ਜੋ ਚੰਗੇ ਖਿਡਾਰੀ ਪੈਦਾ ਕੀਤੇ ਜਾ ਸਕਣ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪ੍ਰਸਾਸ਼ਨ ਕੋਲੋਂ ਕਿਸੇ ਕਿਸਮ ਦੀ ਵੀ ਲੋੜ ਹੈ ਤਾਂ ਉਹ ਉਨ੍ਹਾਂ ਦੀ ਮਦਦ ਕਰਨ ਲਈ ਹਰ ਸਮੇਂ ਤਿਆਰ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply