Monday, February 2, 2026

ਕਣਕ ਦੀ ਖਰੀਦ ਸਬੰਧੀ ਪੰਜਾਬ ਰਾਜ ਗੁਦਾਮ ਨਿਗਮ ਵਲੋਂ ਮੀਟਿੰਗ

PPN2604201804ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਣਕ ਦੀ ਖਰੀਦ ਅਤੇ ਅਦਾਇਗੀ ਸਬੰਧੀ ਲਗਾਤਾਰ ਸਥਾਨਕ ਅਧਿਕਾਰੀਆਂ ਨਾਲ ਰਾਬਤਾ ਰੱਖਣ ਦੇ ਦਿੱਤੇ ਗਏ ਨਿਰਦੇਸ਼ਾਂ ਨੂੰ ਅਮਲ ਵਿਚ ਲਿਆਉਂਦੇ ਹੋਏ ਅੱਜ ਡਾ: ਅਭਿਨਵ ਤਿ੍ਰਖਾ, ਪ੍ਰਬੰਧ ਨਿਰਦੇਸ਼ਕ ਅਤੇ ਸ੍ਰੀ ਹਰਸੁਹਿੰਦਰ ਸਿੰਘ ਬਰਾੜ, ਵਧੀਕ ਪ੍ਰਬੰਧ ਨਿਰਦੇਸ਼ਕ, ਪੰਜਾਬ ਰਾਜ ਗੁਦਾਮ ਨਿਗਮ ਨੇ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਅਧੀਨ ਆਉਂਦੀਆਂ ਮੰਡੀਆਂ ਦੇ ਸਮੂਹ ਖਰੀਦ ਕੇਂਦਰਾਂ ਵਿਚ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹਾੜੀ ਦੀ ਖਰੀਦ ਦਾ ਜਾਇਜ਼ਾ ਲਿਆ ਗਿਆ।
              ਡਾ: ਅਭਿਨਵ ਤਿ੍ਰਖਾ ਨੇ ਤਿੰਨਾਂ ਜਿਲ੍ਹਿਆਂ ਦੇ ਅਧਿਕਾਰੀਆਂ ਨਾਲ ਹੁਣ ਤੱਕ ਕੀਤੀ ਗਈ ਖਰੀਦ, ਕਿਸਾਨਾਂ ਨੂੰ ਕੀਤੀ ਗਈ ਅਦਾਇਗੀ ਅਤੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਕਣਕ ਨੂੰ ਭੰਡਾਰ ਕਰਨ ਲਈ ਕੀਤੇ ਗਏ ਪ੍ਰਬੰਧਾਂ ਦਾ ਵਿਸਥਾਰ ਵਿਚ ਜਾਇਜ਼ਾ ਲਿਆ।ਉਨਾਂ ਦੱਸਿਆ ਕਿ ਅੰਮਿ੍ਰਤਸਰ ਜਿਲ੍ਹੇ ਵਿਚ ਹੁਣ ਤੱਕ ਕਰੀਬ ਸਵਾ ਦੋ ਲੱਖ ਕਣਕ ਦੀ ਆਮਦ ਹੋਈ ਹੈ, ਜਿਸ ਵਿਚ 2 ਲੱਖ 5 ਹਜ਼ਾਰ ਟਨ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 172 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਖਰੀਦ ਲਈ ਬਾਰਦਾਨੇ ਅਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਅਦਾਇਗੀ ਦੀ ਕੋਈ ਕਮੀ ਨਹੀਂ ਹੈ, ਇਸ ਲਈ ਬਿਨਾਂ ਕਿਸੇ ਕਾਰਨ ਕਿਸਾਨ ਨੂੰ ਮੰਡੀ ਵਿਚ ਸਮਾਂ ਨਹੀਂ ਲੱਗਣਾ ਚਾਹੀਦਾ।ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ-ਸਮੇਂ ਕਣਕ ਦਾ ਤੋਲ ਅਤੇ ਕਿਸਾਨਾਂ ਦੀ ਅਦਾਇਗੀ ਮੌਕੇ ਕੀਤੀ ਜਾਣ ਵਾਲੀ ਕਟੌਤੀ ਦੀ ਵੀ ਜਾਂਚ ਕਰਨ, ਤਾਂ ਜੋ ਕੋਈ ਵੀ ਕਿਸਾਨਾਂ ਨਾਲ ਹੇਰਾਫੇਰੀ ਨਾ ਕਰ ਸਕੇ। ਉਨਾਂ ਦੱਸਿਆ ਕਿ ਕਣਕ ਦੀ ਮੰਡੀਆਂ ਵਿਚੋਂ ਸਾਂਭ-ਸੰਭਾਲ ਲਈ ਹੁਣ ਟਰੈਕਟਰ-ਟਰਾਲੀਆਂ ਨੂੰ ਵੀ ਛੋਟ ਦੇ ਦਿੱਤੀ ਗਈ ਹੈ, ਇਸ ਲਈ ਮੰਡੀਆਂ ਵਿਚ ਬੋਰੀਆਂ ਦੇ ਅੰਬਾਰ ਲੱਗਣ ਦੀ ਵੀ ਕੋਈ ਸੰਭਾਵਨਾ ਨਹੀਂ।  
          ਮੀਟਿੰਗ ਵਿਚ ਕਮਲਦੀਪ ਸਿੰੰਘ ਸੰਘਾ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਭਾਸ਼ ਕੁਮਾਰ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਸਤਵੀਰ ਸਿੰਘ ਜਿਲ੍ਹਾ ਮੈਨੇਜਰ ਪਨ ਗਰੇਨ, ਰਾਮ ਬਾਬੂ ਮੀਨਾ, ਏਰੀਆ ਮੈਨੇਜਰ ਐਫ.ਸੀ.ਆਈ, ਗੁਰਪ੍ਰੀਤ ਸਿੰਘ ਜਿਲ੍ਹਾ ਮੈਨੇਜਰ ਮਾਰਕਫੈਡ, ਰਾਕੇਸ਼ ਮਹਾਜਨ ਜਿਲ੍ਹਾ ਮੈਨੇਜਰ ਵੇਅਰ ਹਾਊਸ, ਇੰਦਰਪ੍ਰੀਤ ਸਿੰਘ ਜਿਲ੍ਹਾ ਮੈਨੇਜਰ ਪੰਜਾਬ ਐਗਰੋ, ਗੁਰਵਿੰਦਰ ਸਿੰਘ ਜਿਲ੍ਹਾ ਮੈਨੇਜਰ ਪਨਸਪ ਵੀ ਹਾਜ਼ਰ ਸਨ।  
 

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply