Tuesday, November 24, 2026

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ 12ਵੀਂ ਕਲਾਸ ਦਾ ਨਤੀਜ਼ਾ ਰਿਹਾ ਸ਼ਾਨਦਾਰ

PPN2604201809ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੀ ਦਿਨੀਂ ਐਲਾਨਿਆ ਗਿਆ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਆਰਟਸ ਗਰੁੱਪ ਦਾ ਨਤੀਜ਼ਾ 99 ਫ਼ੀਸਦੀ ਰਿਹਾ।ਇਸ ਗਰੁੱਪ ਦੀ ਵਿਦਿਆਰਥਣ ਅਮਨਦੀਪ ਕੌਰ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।
    ਇਸ ਮੌਕੇ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਪਹਿਲਾਂ, ਦੂਸਰਾ ਅਤੇ ਤੀਸਰਾ ਸਥਾਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਕੀਤਾ।ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੇ ਕਾਮਰਸ ਗਰੁੱਪ ਦਾ ਨਤੀਜ਼ਾ 100 ਫ਼ੀਸਦੀ ਰਿਹਾ, ਜਿਸ ’ਚ ਮਾਨਸੀ ਸ਼ਰਮਾ ਨੇ 94 ਪ੍ਰਤੀਸ਼ਤ ਅੰਕ ਕਰਕੇ ਪਹਿਲਾ ਅਤੇ ਸਾਇੰਸ ਗਰੁੱਪ ਦਾ ਨਤੀਜਾ 92 ਪ੍ਰਤੀਸ਼ਤ ਨਾਲ ਸੁਖਮਨਪ੍ਰੀਤ ਕੌਰ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ ਸਕੂਲ ਦਾ ਵਧੀਆ ਨਤੀਜ਼ਾ ਮੈਨੇਜਿੰਗ ਕਮੇਟੀ ਅਤੇ ਮਿਹਨਤੀ ਸਟਾਫ਼ ਦੇ ਸਹਿਯੋਗ ਸਦਕਾ ਹੀ ਸੰਭਵ ਹੋਇਆ ਹੈ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੇ ਮਾਤਾ-ਪਿਤਾ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply