Monday, September 14, 2026

ਸਰਹੱਦੀ ਖੇਤਰਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਲੌਂਗੋਵਾਲ ਨੇ ਮੈਡੀਕਲ ਵੈਨਾਂ ਕੀਤੀਆਂ ਰਵਾਨਾ

PPN2604201813ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਰਹੱਦੀ ਇਲਾਕਿਆਂ ਦੇ ਲੋੜਵੰਦ ਲੋਕਾਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਦੋ ਮੈਡੀਕਲ ਵੈਨਾਂ ਰਵਾਨਾ ਕੀਤੀਆਂ ਗਈਆਂ।ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸਰਹੱਦੀ ਤੇ ਪੱਛੜੇ ਇਲਾਕਿਆਂ ਦੇ ਗਰੀਬ ਲੋਕਾਂ ਲਈ ਵਰਤਮਾਨ ਸਮੇਂ ਮਹਿੰਗੀਆਂ ਸਿਹਤ ਸੇਵਾਵਾਂ ਪ੍ਰਾਪਤ ਕਰਨਾ ਬੇਹੱਦ ਮੁਸ਼ਕਲ ਹੈ ਅਤੇ ਹਾਲ ਦੀ ਘੜੀ ਦੋ ਮੈਡੀਕਲ ਵੈਨਾਂ ਸਰਹੱਦੀ ਪਿੰਡਾਂ ਲਈ ਰਵਾਨਾ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਦਾ ਹੋਰ ਵਿਸਥਾਰ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਹਰ ਇਕ ਵੈਨ ਵਿਚ ਮਾਹਿਰ ਡਾਕਟਰ, ਫਾਰਮਾਸਿਸਟ ਅਤੇ ਹੈਲਪਰ ਮੌਜੂਦ ਰਹਿਣਗੇ ਅਤੇ ਇਸ ਤੋਂ ਇਲਾਵਾ ਮੁਫ਼ਤ ਦਵਾਈਆਂ ਦਾ ਵੀ ਪ੍ਰਬੰਧ ਹੋਵੇਗਾ।ਮੈਡੀਕਲ ਵੈਨਾਂ ਰੋਜ਼ਾਨਾ ਪੰਜ-ਪੰਜ ਪਿੰਡਾਂ ਤੱਕ ਪਹੁੰਚ ਕਰਨਗੀਆਂ ਅਤੇ ਏਸੇ ਤਰ੍ਹਾਂ ਵਾਰੀ-ਵਾਰੀ ਵੱਖ-ਵੱਖ ਹਲਕਿਆਂ ਦੇ ਪਿੰਡਾਂ ਵਿਚ ਜਾਣਗੀਆਂ।ਉਨ੍ਹਾਂ ਇਹ ਵੀ ਕਿਹਾ ਕਿ ਲੋੜਵੰਦਾਂ ਨੂੰ ਸੱਸਤੀਆਂ ਸਿਹਤ ਸੇਵਾਵਾਂ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਸੰਸਥਾਵਾਂ ਵੀ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਮਰੀਜ਼ਾਂ ਦਾ ਘੱਟ ਤੋਂ ਘੱਟ ਖ਼ਰਚੇ ’ਤੇ ਇਲਾਜ਼ ਕੀਤਾ ਜਾਂਦਾ ਹੈ ਤੇ ਵੱਖ-ਵੱਖ ਖੇਤਰਾਂ ਵਿਚ ਮੁਫ਼ਤ ਮੈਡੀਕਲ ਕੈਂਪ ਵੀ ਲਗਾਏ ਜਾਂਦੇ ਹਨ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਗੁਰਪ੍ਰੀਤ ਸਿੰਘ ਝੱਬਰ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ ਕਿਆਮਪੁਰ, ਰਘਬੀਰ ਸਿੰਘ ਮੰਡ ਤੇ ਗੁਰਿੰਦਰ ਸਿੰਘ ਮੈਨੇਜਰ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ ਡਾਕਟਰ ਕੁਲਵੰਤ ਸਿੰਘ ਦੇਦ, ਸ੍ਰ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾਕਟਰ ਮਨਜੀਤ ਸਿੰਘ ਉੱਪਲ, ਸ੍ਰੀ ਗੁਰੂ ਰਾਮਦਾਸ ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਕਵੀਪਾਲ ਸਿੰਘ, ਡਾ. ਬਲਜੀਤ ਸਿੰਘ, ਐਡੀਸ਼ਨਲ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਟਾਰੀ, ਗੁਰਮੇਲ ਸਿੰਘ ਫਫੜੇਭਾਈ ਸਮੇਤ ਹੋਰ ਮੌਜੂਦ ਸਨ।
 

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply