ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਗਏ ਜਥੇ ਵਿੱਚੋਂ ਪਾਕਿਸਤਾਨ ਰਹਿ ਗਈ ਕਿਰਨ ਬਾਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ।ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਕਿਰਨ ਬਾਲਾ ਮਾਮਲੇ ’ਚ ਪ੍ਰਧਾਨ ਲੌਂਗੋਵਾਲ ਵੱਲੋਂ ਬਣਾਈ ਗਈ ਸਬ-ਕਮੇਟੀ ਵਿਚ ਅੰਤ੍ਰਿੰਗ ਮੈਂਬਰਾਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਵਿੰਦਰ ਸਿੰਘ ਚੱਕ, ਗੁਰਤੇਜ ਸਿੰਘ ਢੱਡੇ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਸ਼ਾਮਲ ਕੀਤਾ ਗਿਆ ਹੈ।ਇਸ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਜਸਵਿੰਦਰ ਸਿੰਘ ਦੀਨਪੁਰ ਹੋਣਗੇ।ਉਨ੍ਹਾਂ ਦੱਸਿਆ ਕਿ ਇਹ ਸਬ-ਕਮੇਟੀ 20 ਦਿਨਾਂ ਵਿਚ ਰਿਪੋਰਟ ਪੇਸ਼ ਕਰੇਗੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media