Monday, September 14, 2026

ਸੇਫ ਵਾਹਨ ਸਕੂਲ ਨੀਤੀ ਤਹਿਤ ਸਕੂਲੀ ਬੱਸਾਂ ਦੇ ਕੀਤੇ ਚਲਾਨ

PPN2704201801ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਸੁਰੱਖਿਆ ਕਮਿਸ਼ਨਰ ਦੇ ਸਕੱਤਰ ਕਾਹਨ ਸਿੰਘ ਪਨੂੰ ਅਤੇ ਡਿਪਟੀ ਕਮਿਸ਼ਨਰ ੍ਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਤਹਿਤ ਸੇਫ ਸਕੂਲ ਵਾਹਨ ਨੀਤੀ ਤਹਿਤ ਫੋਕਲ ਪੁਆਇੰਟ ਵਿਖੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ।ਇਸ ਜਾਂਚ ਦੌਰਾਨ ਅੰਮ੍ਰਿਤਸਰ ਪਬਲਿਕ ਸਕੂਲ ਦੀਆਂ 2 ਬੱਸਾਂ ਵਿੱਚ ਕਮੀਆਂ ਪਾਈਆਂ ਜਾਣ ਤੇ ਉਸ ਦੇ ਚਲਾਨ ਕੱਟੇ ਗਏ।ਜਿਲ੍ਹਾ ਬਾਲਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਘੱਟ ਉਮਰ ਦੇ ਬੱਚੇ ਜਿੰਨਾਂ ਕੋਲ ਲਾਇਸੈਂਸ ਵੀ ਨਹੀਂ ਹੈ ਨੂੰ ਚਿਤਾਵਨੀ ਜਾਰੀ ਕੀਤੀ ਕਿ ਉਹ ਬਿਨਾਂ ਲਾਇਸੈਂਸ ਤੋ ਵਾਹਨ ਨਾ ਚਲਾਉਣ।ਉਨ੍ਹਾਂ ਕਿਹਾ ਕਿ ਬੱਚਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜ ਸੇਵਕ ਗੁਰਜੰਟ ਸਿੰਘ, ਜਸਬੀਰ ਸਿੰਘ ਗਿੱਲ ਕੌਂਸਲਰ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply