Monday, September 14, 2026

ਬਿਜਲੀ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਝੋਨੇ ਦੇ ਸੀਜ਼ਨ `ਚ ਕਿਸਾਨਾਂ ਨੂੰ ਦਿੱਤੀ ਜਾਵੇਗੀ ਨਿਰਵਿਘਨ ਬਿਜਲੀ ਸਪਲਾਈ – ਕਾਂਗੜ

PPN2704201802ਅੰਮਿ੍ਤਸਰ, 26 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਬਿਜਲੀ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨਾਂ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗੜ ਨੇ ਦੱਸਿਆ ਕਿ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਥੇ ਆਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਭਿ੍ਰਸ਼ਟਾਚਾਰ ਨੂੰ ਜੜੋਂ ਖਤਮ ਕਰਨਾ ਹੈ।ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਦਯੋਗਪਤੀਆਂ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਜੋ ਵਾਅਦਾ ਕੀਤਾ ਹੈ ਉਸ ਨੂੰ ਜਰੂਰ ਪੂਰਾ ਕੀਤਾ ਜਾਵੇਗਾ।
ਕਾਂਗੜ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਉਨਾਂ ਦੀ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜਾ ਮੁਆਫ ਕੀਤਾ ਹੈ।ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਮੈਂ ਮਾਲਵੇ ਦਾ ਰਹਿਣ ਵਾਲਾ ਹਾਂ।ਸਾਡੀ ਸਰਕਾਰ ਨੇ ਮਾਲਵੇ ਵਿੱਚ ਇਕ ਸਾਲ ਦੇ ਅੰਦਰ ਅੰਦਰ 80 ਫੀਸਦੀ ਨਸ਼ਾ ਖਤਮ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕਿਹਾ ਕੁਝ ਹੋਰ ਅਤੇ ਕੀਤਾ ਕੁੱਝ ਹੋਰ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰੇਕ ਕੰਮ ਕਰੇਗੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply