ਨਵੀਂ ਦਿੱਲੀ, 9 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿਗੋਬਿੰਦ ਐਨਕਲੇਵ ਅਤੇ ਪੰਜਾਬੀ ਬਾਗ ਬ੍ਰਾਂਚਾਂ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਮੌਕੇ ਗੁਰਬਾਣੀ ਕੀਰਤਨ, ਢਾਡੀ ਪ੍ਰਸੰਗ ਅਤੇ ਕਵਿਤਾ ਪਾਠ ਰਾਹੀਂ ਮੌਜੂਦ ਸੰਗਤਾਂ ਨੂੰ ਨਿਹਾਲ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਹਰਿਗੋਬਿੰਦ ਐਨਕਲੇਵ ਸਕੂਲ ਵਿੱਖੇ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਲੜੀ ਦੇ ਸਥਾਪਨਾ ਦੇ ਅਗਲੇ ਸਾਲ ਆ ਰਹੇ ਗੋਲਡਨ ਜੁਬਲੀ ਵਰ੍ਹੇ ਦਾ ਜ਼ਿਕਰ ਕਰਦੇ ਹੋਏ ਵਿਦਿਆਰਥੀਆਂ ਨੂੰ ਸਕੂਲ ਦੇ ਇਤਿਹਾਸ ਦੇ ਨਾਲ ਹੀ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਲੀ ਦੀ ਸੰਗਤਾਂ ਦੇ ਸ਼ਰੀਰਕ ਅਤੇ ਸਮਾਜਿਕ ਕਲਯਾਣ ਲਈ ਬਾਲ ਅਵਸਥਾ ‘ਚ ਕੀਤੇ ਗਏ ਕਾਰਜਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ, ਮੈਨੇਜਰ ਮਨਮੋਹਨ ਸਿੰਘ, ਮੈਂਬਰ ਦਰਸ਼ਨ ਸਿੰਘ ਅਤੇ ਪ੍ਰਿੰਸੀਪਲ ਬੀਬੀ ਜਸਮੀਤ ਕੌਰ ਸੰਧੂ ਵੱਲੋਂ ਆਏ ਹੋਏ ਪਤਵੰਤੇ ਸੱਜਣਾ ਦਾ ਸਿਰੋਪਾਓ ਦੇ ਕੇ ਸਵਾਗਤ ਕੀਤਾ ਗਿਆ। ਸਿੱਖ ਚੇਤਨਾ ਮਿਸ਼ਨ, ਗੁਰਗਿਆਨ ਅਵੈਅਰਨੈਸ ਟੀਮ ਅਤੇ ਸਕੂਲ ਵੱਲੋਂ ਕਰਵਾਏ ਗਏ ਅਰਦਾਸ ਕੰਠ ਮੁਕਾਬਲੇ ਆਦਿਕ ਪ੍ਰਤਿਯੋਗਿਤਾਵਾਂ ਦੇ ਜੇਤੂਆਂ ਨੂੰ ਜੀ.ਕੇ. ਵੱਲੋਂ ਪ੍ਰਮਾਣ ਪੱਤਰ ਅਤੇ ਇਨਾਮ ਦੇਕੇ ਸਨਮਾਨਿਤ ਵੀ ਕੀਤਾ ਗਿਆ।
ਪੰਜਾਬੀ ਬਾਗ ਸਕੂਲ ਵਿਖੇ ਕਮੇਟੀ ਦੇ ਮੀਤ ਪ੍ਰਧਾਨ ਤਨਵੰਤ ਸਿੰਘ ਨੇ ਹਾਜਰੀ ਭਰਨ ਦੌਰਾਨ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਆਪਣੇ ਹਿਰਦੇ ਵਿਚ ਵਸਾਉਣ ਦੀ ਅਪੀਲ ਕੀਤੀ। ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮੀਤਾ, ਮੈਨੇਜਰ ਸਮਰਦੀਪ ਸਿੰਘ ਸੰਨੀ, ਪ੍ਰਿੰਸੀਪਲ ਬੀਬੀ ਰੀਨਾ ਕੌਰ ਚੀਮਾ ਵੱਲੋਂ ਆਏ ਹੋਏ ਪਤਵੰਤੇ ਸੱਜਣਾ ਨੂੰ ਜੀ ਆਇਆ ਕਹਿੰਦੇ ਹੋਏ ਸਕੂਲ ਦੀਆਂ ਮੌਜੂਦਾ ਕਾਰਗੁਜ਼ਾਰੀਆਂ ਤੋਂ ਜਾਣੂੰ ਕਰਵਾਇਆ ਗਿਆ। ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਮੈਂਬਰ ਰਵੈਲ ਸਿੰਘ, ਗੁਰਬਚਨ ਸਿੰਘ ਚੀਮਾ ਅਤੇ ਜਨਰਲ ਸਕੱਤਰ ਦੇ ਮੁੱਖ ਸਲਾਹਕਾਰ ਜਸਪ੍ਰੀਤ ਸਿੰਘ ਵਿੱਕੀ ਮਾਨ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media