ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਭੂਰਾਕੋਹਨਾ ਨਾਲ ਉਨ੍ਹਾਂ ਦੇ ਮਾਤਾ ਪ੍ਰੀਤਮ ਕੌਰ ਦੇ
ਅਕਾਲ ਚਲਾਣੇ ਦਾ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਨ੍ਹਾਂ ਦੇ ਗ੍ਰਹਿ ਪਿੰਡ ਘਾਗਾਂ ਖੁਰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਹੁੰਚੇ।ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਖਦੇਵ ਸਿੰਘ ਬਾਠ, ਮਿੱਠੂ ਸਿੰਘ ਕਾਹਨੇਕੇ ਤੇ ਜਥੇਦਾਰ ਹੀਰਾ ਸਿੰਘ ਚੜੇਵਾਨ ਆਦਿ ਵੀ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਸਿਬੀਆ, ਭਾਈ ਮਨਜੀਤ ਸਿੰਘ, ਜਥੇਦਾਰ ਨਵਤੇਜ ਸਿੰਘ ਕਾਉਣੀ, ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਚੰਨਣ ਸਿੰਘ ਘਾਗਾਂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਤੇ ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾਕੋਹਨਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂ ਘੁੰਮਣ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਕਰਨ ਸਿੰਘ, ਜਰਨੈਲ ਸਿੰਘ ਨੇ ਵੀ ਕੇਵਲ ਸਿੰਘ ਨਾਲ ਅਫਸੋਸ ਪ੍ਰਗਟਾਇਆ ।
ਕੇਵਲ ਸਿੰਘ ਨੇ ਦੱਸਿਆ ਕਿ ਮਾਤਾ ਪ੍ਰੀਤਮ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਮ ਅਰਦਾਸ 30 ਅਪ੍ਰੈਲ ਦਿਨ ਸੋਮਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਘਾਗਾਂ ਖੁਰਦ ਵਿਖੇ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media