ਟਰੱਸਟ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਕੋਈ ਵੀ ਲੋੜਵੰਦ ਲਾਭ ਲੈ ਸਕਦਾ ਹੈ – ਹੇਰ
ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੁ) – ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ (ਦੁਬਈ) ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਜਿਲਾ ਇਕਾਈ ਵੱਲੋਂ ਇਸ ਮਹੀਨੇ ਕਰੀਬ 30 ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਅਪਰੇਸ਼ਨ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ ਆਦਿ ਨੇ ਦੱਸਿਆ ਕਿ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੰਮ੍ਰਿਤਸਰ ਦੇ ਜੈ ਕਮਲ ਅੱਖਾਂ ਦੇ ਹਪਸਤਾਲ ਵਿਖੇ ਨਾਮਵਰ ਡਾ. ਜੈ ਕਮਲ ਦੇਵਗਨ ਦੇ ਸਹਿਯੋਗ ਨਾਲ ਮਹੀਨੇ `ਚ ਦੋ ਵਾਰ ਲੋੜਵੰਦ ਮਰੀਜਾਂ ਦੀਆਂ ਅੱਖਾਂ ਦੇ ਅਪਰੇਸ਼ਨ ਕਰਵਾ ਕੇ ਮੁਫ਼ਤ ਲੈਨਜ਼ ਪਵਾਏ ਜਾਂਦੇ ਹਨ।ਉਨਾਂ ਦੱਸਿਆ ਕਿ ਕੋਈ ਵੀ ਲੋੜਵੰਦ ਮਰੀਜ ਟਰੱਸਟ ਦੇ ਮੈਂਬਰਾਂ ਨਾਲ ਕਦੇ ਵੀ ਸੰਪਰਕ ਕਰਕੇ ਹਪਸਤਾਲ ਤੋਂ ਆਪਣਾ ਚੈਕਅੱਪ ਕਰਵਾ ਕੇ ਆਪਣਾ ਅਪਰੇਸ਼ਨ ਮੁਫ਼ਤ ਕਰਵਾ ਸਕਦਾ ਹੈ।ਉਨਾਂ ਇਹ ਵੀ ਦੱਸਿਆ ਕਿ ਇਸ ਸਹੂਲਤ ਤੋਂ ਇਲਾਵਾ ਟਰੱਸਟ ਵੱਲੋਂ ਅੰਮ੍ਰਿਤਸਰ ਦੇ ਈ.ਐਮ.ਸੀ. ਹਪਸਤਾਲ ਵਿਖੇ ਕੇਵਲ ਕਿੱਟ ਖਰਚ `ਤੇ ਮਰੀਜ਼ਾਂ ਦੇ ਡਾਇਲਸੈੱਸ ਵੀ ਕਰਵਾਏ ਜਾਂਦੇ ਹਨ। ਇਸ ਦੌਰਾਨ ਡਾ. ਜੈ ਕਮਲ ਦੇਵਗਨ ਤੋਂ ਇਲਾਵਾ ਮਰੀਜ਼ਾਂ ਦੇ ਵਾਰਸ ਵੀ ਹਾਜਰ ਸਨ।
Punjab Post Daily Online Newspaper & Print Media