ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੰਡੀ ਵਿੱਚ ਖੇਤੀ ਉਪਜਾਂ ਦੇ ਸੁਚੱਜੇ ਮੰਡੀਕਰਨ ਲਈ ਕਿਸਾਨਾਂ ਨੂੰ ਫਸਲਾਂ ਦੇ ਮੰਡੀਕਰਨ ਕਰਦੇ ਸਮੇਂ
ਮੰਡੀਕਰਨ ਦੇ ਨਿਯਮਾਂ ਅਤੇ ਕੱਟੇ ਜਾਣ ਵਾਲੇ ਖਰਚਿਆਂ ਦਾ ਗਿਆਨ ਹੋਣਾ ਚਾਹੀਦਾ ਤਾਂ ਜੋ ਮੰਡੀਆਂ ਵਿੱਚ ਹੁੰਦੇ ਸ਼ੋਸ਼ਣ ਤੋਂ ਬਚਿਆਂ ਜਾ ਸਕੇ।ਇਹ ਵਿਚਾਰ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਜਸਵਾਲੀ ਦਾਣਾ ਮੰਡੀ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੁਆਰਾ ਚਲਾਈ ਜਾ ਰਹੀ ਕਿਸਾਨ ਮੰਡੀਕਰਨ ਜਾਗਰੁਕਤਾ ਮੁਹਿੰਮ ਤਹਿਤ ਕਣਕ ਦੀ ਹੋ ਰਹੀ ਤੁਲਾਈ ਸਮੇਂ ਨਾਪ ਤੋਲ ਚੈਕ ਕਰਦਿਆਂ ਪ੍ਰਗਟ ਕੀਤੇ।ਉਨਾਂ ਨਾਲ ਡਾ ਅਮਰੀਕ ਸਿੰਘ ਸਹਾਇਕ ਮੰਡੀਕਰਨ ਅਫਸਰ, ਮੰਡੀਕਰਨ ਸ਼ਾਖਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਡਾ. ਪ੍ਰਿਤਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਹਾਜ਼ਰ ਸਨ।ਦੌਰੇ ਦੌਰਾਨ ਮੰਡੀਆਂ ਵਿੱਚ ਹੋ ਰਹੀ ਤੁਲਾਈ ਦਾ ਮੌਕੇ `ਤੇ ਜਾਇਜ਼ਾ ਲਿਆ ਅਤੇ ਤੋਲ ਚੈੱਕ ਕੀਤੇ ਗਏ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਕਿਹਾ ਕਿਸਾਨਾਂ ਨੂੰ ਆਪਣੀ ਫਸਲ ਦੀ ਸਹੀ ਕੀਮਤ ਲੈਣ ਲਈ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਆਪਣੀ ਖੇਤੀ ਜਿਨਸ ਮੰਡੀ ਵਿੱਚ ਲਿਆਉਣੀ ਚਾਹੀਦੀ ਹੈ ਤਾਂ ਜੋ ਉਨਾਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਉਪਜ ਦਾ ਪੂਰਾ ਭਾਅ ਮਿਲ ਸਕੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਦਾਣਿਆਂ ਦੀ ਤੁਲਾਈ ਸਮੇਂ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media