ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਸਿਖਿਆ ਮੰਤਰੀ ਪੰਜਾਬ ਨੇ ਓ:ਪੀ: ਸੋਨੀ ਅਧਿਆਪਕਾਂ ਦੀਆਂ ਹਰ ਜਾਇਜ਼ ਮੰਗਾਂ ਮੰਨਣ ਦਾ
ਐਲਾਨ ਕਰਦੇ ਕਿਹਾ ਕਿ ਉਨਾਂ ਨੂੰ ਭਵਿੱਖ ਵਿਚ ਕਿਸੇ ਮੰਗ ਲਈ ਧਰਨੇ ਜਾਂ ਮੁਜ਼ਾਹਰੇ ਕਰਨ ਦੀ ਲੋੜ ਨਹੀਂ, ਉਹ ਹਰ ਗੱਲ ਮਿਲ ਕੇ ਕਰਨ ਅਤੇ ਬੱਚਿਆਂ ਦੀ ਪੜਾਈ ਵੱਲ ਧਿਆਨ ਦੇਣ। ਅੱਜ ਸਥਾਨਕ ਸਰੂਪ ਰਾਣੀ ਕਾਲਜ ਇਸਤਰੀਆਂ ਵਿਖੇ ਕਰਵਾਈ ਜਾ ਰਹੀ 46ਵੀਂ ਕਨਵੋਕੇਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲੱ ਹੋਏ ਸੋਨੀ ਨੇ ਕਿਹਾ ਕਿ ਅਧਿਆਪਕਾਂ ਦਾ ਕੰਮ ਪੜਾਉਣਾ ਹੈ, ਨਾ ਕਿ ਧਰਨਿਆਂ ਵਿਚ ਸਮਾਂ ਖਰਾਬ ਕਰਨਾ। ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਧਰਨੇ ਨਾ ਲਾਉਣ, ਸਰਕਾਰ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਜਰੂਰ ਪੂਰਿਆ ਕਰੇਗੀ।ਉਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਸਕੂਲ ਸਿਖਿਆ ਬੋਰਡ ਦੇ ਨਤੀਜੇ ਬਹੁਤ ਮਾੜੇ ਆਏ ਹਨ, ਜੋ ਚਿੰਤਾ ਦਾ ਵਿਸ਼ਾ ਹਨ। ਉਨਾਂ ਕਿਹਾ ਕਿ ਅਧਿਆਪਕ ਮਿਹਨਤ ਅਤੇ ਜਿੰਮੇਵਾਰੀ ਨਾਲ ਬੱਚਿਆਂ ਨੂੰ ਪੜਾਉਣ, ਸਰਕਾਰ ਉਨਾਂ ਦੇ ਨਾਲ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media