Tuesday, July 14, 2026

ਸਿੱਖਾਂ ਖਿਲਾਫ ਨਸਲੀ ਭੇਦ-ਭਾਵ ਵਾਲੇ ਪੋਸਟਰ ਲਾਉਣ ਵਾਲਿਆਂ ਖਿਲਾਫ ਕੈਨੇਡਾ ਸਰਕਾਰ ਕਾਰਵਾਈ ਕਰੇ- ਮੱਕੜ

PPN030812
ਅੰਮ੍ਰਿਤਸਰ 9  ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖ-ਵੱਖ ਅਖਬਾਰਾਂ ਵਿੱਚ ਆਏ ਬਿਆਨਾਂ ਦੇ ਆਧਾਰ ‘ਤੇ ‘ਇਮੀਗ੍ਰੇਸ਼ਨ ਕੈਨੇਡਾ ਵਾਚ’ ਨਾਂਅ ਹੇਠ ਗਰੇਟ ਟੋਰਾਂਟੋ ਖੇਤਰ ਵਿੱਚ ਸਿੱਖਾਂ ਖਿਲਾਫ ਵੰਡੇ ਗਏ ਨਫਰਤ ਭਰੇ ਪੋਸਟਰਾਂ ਦੀ ਸਖਤ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਬਹੁਗਿਣਤੀ ਸਿੱਖ ਪਿਛਲੇ ਲੰਮੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਹਨ ਅਤੇ ਇਥੋਂ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਦਾ ਸਰਬੱਤ ਦਾ ਭਲਾ ਮੰਗਦੀ ਆਈ ਹੈ, ਪਰ ਨਸਲੀ ਭੇਦ-ਭਾਵ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਰੈਂਪਟਨ ਸ਼ਹਿਰ ਵਿੱਚ ਸਿੱਖ ਵਿਰੋਧੀ ਪਰਚੇ ਵੰਡੇ ਗਏ ਸਨ ਤੇ ਹੁਣ ਮੁੜ ਸਿੱਖਾਂ ਦੇ ਕੈਨੇਡਾ ਵਿੱਚ ਦਾਖਲੇ ਨੂੰ ਰੋਕਣ ਲਈ ਘਿਨਾਉਣੀ ਹਰਕਤ ਵਾਲੇ ਪੋਸਟਰ ਵੰਡੇ ਗਏ ਹਨ ਜੋ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਿੱਖਾਂ ਖਿਲਾਫ ਨਸਲੀ ਵਿਤਕਰੇ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ‘ਇਮੀਗ੍ਰੇਸ਼ਨ ਕੈਨੇਡਾ ਵਾਚ’ ਨਾਮਕ ਸੰਸਥਾ ਜਾਂ ਜਿਹੜੇ ਵੀ ਇਸ ਘਟਨਾ ਲਈ ਜਿੰਮੇਵਾਰ ਹਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply