ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮਾਲ, ਜਲ ਸਰੋਤ (ਸਿੰਜਾਈ) ਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸੁੱਖ
ਸਰਕਾਰੀਆ ਨੇ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮਿ੍ਰਤਸਰ ਪੁੱਜਣ ’ਤੇ ਲੋਕਾਂ ਵੱਲੋਂ ਕੀਤੇ ਭਰਵੇਂ ਸਵਾਗਤ ਲਈ ਦਿਲੋਂ ਧੰਨਵਾਦ ਕੀਤਾ ਹੈ।ਇੱਥੋਂ ਜਾਰੀ ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਰਾਜਾਸਾਂਸੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਲੋਕਾਂ ਨੇ ਉਨ੍ਹਾਂ ਦਾ ਹਮੇਸ਼ਾਂ ਸਾਥ ਦਿੱਤਾ ਹੈ ਅਤੇ ਬੀਤੇ ਕੱਲ੍ਹ ਸ਼ਹਿਰ ਪੁੱਜਣ ’ਤੇ ਸ਼ਹਿਰੀਆਂ ਨੇ ਜਿਸ ਗਰਮਜੋਸ਼ੀ ਅਤੇ ਨਿੱਘ ਨਾਲ ਉਨਾਂ ਦਾ ਸਵਾਗਤ ਕੀਤਾ, ਉਹ ਇਸ ਪਿਆਰ ਅਤੇ ਸਤਿਕਾਰ ਦੇ ਹਮੇਸ਼ਾਂ ਰਿਣੀ ਰਹਿਣਗੇ।ਉਨ੍ਹਾਂ ਕਿਹਾ ਕਿ ਮਾਝੇ ਤੇ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧ ਰੱਖਦੇ ਸਾਰੇ ਮੰਤਰੀਆਂ, ਕਾਂਗਰਸੀ ਵਿਧਾਇਕਾਂ, ਆਗੂਆਂ ਅਤੇ ਵਰਕਰਾਂ ਵਲੋਂ ਦਿੱਤੇ ਮਾਣ-ਸਤਿਕਾਰ ਦੇ ਉਹ ਕਰਜ਼ਦਾਰ ਹਨ ਅਤੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾ ਕੇ ਸੂਬੇ ਵਿਚ ਵਿਕਾਸ ਦੀ ਨਵੀਂ ਇਬਾਰਤ ਲਿਖੀ ਜਾਵੇਗੀ।ਇਸ ਮੌਕੇ ਸਰਕਾਰੀਆ ਨੇ ਉਨ੍ਹਾਂ ਸਾਰੇ ਲੋਕਾਂ ਤੋਂ ਮੁਆਫੀ ਵੀ ਮੰਗੀ ਜਿਨ੍ਹਾਂ ਨੂੰ ਸਵਾਗਤੀ ਰੈਲੀ ਦੌਰਾਨ ਸੜਕੀ ਜਾਮ ਦਾ ਸਾਹਮਣਾ ਕਰਨਾ ਪਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media