Tuesday, November 24, 2026

ਮਹੀਨੇ ਦੀ ਲੜੀ ਦਾ ਪਹਿਲਾ ਧਾਰਮਿਕ ਸਮਾਗਮ ਕਰਵਾਇਆ

PPN2904201811ਬਠਿੰਡਾ, 29 ਅਪ੍ਰੈਲ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਜੋੜਾ ਘਰ ਗੁਰੂ ਕੀ ਸੰਗਤ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲ ਨੂੰ ਸਮਰਪਿਤ ਕੀਰਤਨ ਦਰਬਾਰ ਮਹੀਨੇ ਦੀ ਲੜੀ ਵਾਰ ਦਾ ਪਹਿਲਾ ਸਮਾਗਮ ਕਰਵਾਇਆ ਗਿਆ।ਜੋ ਕਿ ਕਮਲਾ ਨਹਿਰੂ ਕਲੋਨੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਾਮ 5.00 ਵਜੇ ਤੋਂ ਰਾਤ 10.00 ਵਜੇ ਤੱਕ ਹੋਇਆ।ਇਸ ਮੌਕੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਅਤੇ ਕਥਾ ਵਾਚਕ ਭਾਈ ਫਤਹਿ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਸ਼ਬਦ ਅਤੇ ਵਿਆਖਿਆ ਨਾਲ ਸੰਗਤਾ ਨੂੰ ਨਿਹਾਲ ਕੀਤਾ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply