ਭੀਖੀ, 30 ਅਪ੍ਰੈਲ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ ਵਿੱਚ ਨੈਸ਼ਨਲ ਕਾਲਜ ਦਾ
ਐਮ.ਐਸ.ਸੀ (ਆਈ.ਟੀ) ਭਾਗ ਦੂਜਾ ਸਮੈਸਟਰ-3 ਦਾ ਨਤੀਜਾ ਸ਼ਾਨਦਾਰ ਰਿਹਾ।ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿ੍ਰੰਸੀਪਲ ਸਤਿੰਦਰਪਾਲ ਸਿੰਘ ਢਿਲੋ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਲਾ ਸ਼ੇਰੀ ਦਿਤੀ।ਕੰਪਿਊਟਰ ਵਿਭਾਗ ਦੇ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਦੀਪ ਕੌਰ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ ਹਾਸਿਲ ਕੀਤਾ ਜਦੋ ਕਿ ਦਿਲਰਾਜ ਕੌਰ ਅਤੇ ਗੁਰਦੀਪ ਕੌਰ ਨੇ ਕ੍ਰਮਵਾਰ 73.50 ਅਤੇ 73.17 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਸਤਿੰਦਰਪਾਲ ਸਿੰਘ ਢਿਲੋਂ ਨੇ ਇਹ ਵੀ ਕਿਹਾ ਕਿ ਉਚੇਰੀ ਸਿਖਿਆ ਦੇ ਪਸਾਰੇ ਲਈ ਕਾਲਜ ਵਿੱਚ ਹੋਰ ਵੀ ਨਵੇ ਕੋਰਸ ਸੁਰੂ ਕੀਤੇ ਗਏ ਹਨ।ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media