Saturday, September 21, 2024

ਸੇਵਾ ਮੁਕਤੀ ਸਮੇਂ ਗੁਰਦੀਪ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ’ਚ ਅਕਾਊਂਟਸ ਕਲਰਕ ਵਜੋਂ ਸੇਵਾਵਾਂ ਨਿਭਾਅ PPN3004201804ਰਹੇ ਗੁਰਦੀਪ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਚੀਫ ਅਕਾਊਂਟੈਂਟ ਜਸਵਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ।ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਗੁਰਦੀਪ ਸਿੰਘ ਕਰੀਬ 19 ਸਾਲ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾ ਕੇ  ਅੱਜ ਸੇਵਾ ਮੁਕਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਨੇ ਵੱਖ-ਵੱਖ ਥਾਵਾਂ ਤੇ ਇਮਾਨਦਾਰੀ ਅਤੇ ਲਗਣ ਨਾਲ ਸੇਵਾ ਨਿਭਾਈ ਹੈ।
ਇਸ ਮੌਕੇ ਗੁਰਿੰਦਰ ਸਿੰਘ ਮਥਰੇਵਾਲ ਮੈਨੇਜਰ, ਗੁਰਿੰਦਰਪਾਲ ਸਿੰਘ ਠਰੂ ਇੰਚਾਰਜ਼, ਹਰਜਿੰਦਰ ਸਿੰਘ ਸਹਾਇਕ ਸੁਪ੍ਰਿਟੈਂਡੈਂਟ, ਬੀਬੀ ਸੁਖਵਿੰਦਰ ਕੌਰ, ਮੁਖਤਾਰ ਸਿੰਘ ਕੁਹਾੜਕਾ, ਬਖਸੀਸ਼ ਸਿੰਘ, ਮਨਜੀਤ ਸਿੰਘ, ਦਲਬੀਰ ਸਿੰਘ, ਬਚਿੱਤਰ ਸਿੰਘ ਆਦਿ ਹਾਜ਼ਰ ਸਨ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply