Saturday, August 22, 2026

ਪੰਚਾਇਤ ਸੰਮਤੀ ਕਰਮਚਾਰੀਆਂ ਦੀ ਭੁੱਖ ਹੜਤਾਲ ਖ਼ਤਮ

ਭੀਖੀ, 1 ਮਈ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰ ਵਿਖੇ ਪਿਛਲੇ ਡੇਢ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ PPN0105201801ਕੇ ਧਰਨੇ ’ਤੇ ਬੈਠੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ  ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।ਅੱਜ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਮੋਹਾਲੀ ਵਿਖੇ ਭੁੱਖ ਹੜਤਾਲ ’ਤੇ ਬੈਠੇ ਕਰਮਚਾਰੀਆਂ ਨੂੰ ਜੂਸ ਪਿਆ ਕੇ ਹੜਤਾਲ ਖ਼ਤਮ ਕਰਵਾ ਦਿੱਤੀ ਗਈ ਅਤੇ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਲਈ ਲਿਖਤੀ ਸਹਿਮਤੀ ਪੱਤਰ ਵੀ ਸੌਂਪਿਆ ਗਿਆ।ਪੰਚਾਇਤ ਮੰਤਰੀ ਵੱਲੋਂ ਮਿਲੇ ਵਿਸ਼ਵਾਸ ਤੇ ਸਟੇਟ ਯੂਨੀਅਨ ਦੇ ਆਦੇਸ਼ਾ ਤੇਂ ਅੱਜ ਬਾਅਦ ਦੁਪਹਿਰ ਧਰਨਾ ਖ਼ਤਮ ਕਰਕੇ ਇਸ ਖੁਸ਼ੀ ਵਿੱਚ ਲੱਡੂ ਵੰਡੇ ਗਏ।ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੁਣ ਆਮ ਦੀ ਤਰ੍ਹਾਂ ਸਮੂਹ ਕਰਮਚਾਰੀ ਦਫ਼ਤਰੀ ਕੰਮਕਾਣ ਜਾਰੀ ਰੱਖਣਗੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਜਗਦੀਪ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਅਮਰੀਕ ਸਿੰਘ, ਧਰਮਪਾਲ ਗਰਗ, ਸਤਗੁਰ ਸਿੰਘ, ਜਸਪ੍ਰੀਤ ਸਿੰਘ, ਜਸਵੰਤ ਸਿੰਘ, ਸੱਤਪਾਲ ਸਿੰਘ, ਅਮਨਦੀਪ ਸਿੰਘ, ਰਾਮਪਾਲ ਕੁਮਾਰ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply