Monday, September 14, 2026

ਦਿਆਲ ਸਿੰਘ ਕਾਲਜ ਕਮੇਟੀ ਦੇ ਚੇਅਰਮੈਨ ਨੂੰ ਤੁਰੰਤ ਬਰਖਾਸਤ ਕਰੇ ਸਰਕਾਰ – ਲੌਂਗੋਵਾਲ

Gobind S Longowalਅੰਮ੍ਰਿਤਸਰ, 2 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਦਿਆਲ ਸਿੰਘ ਕਾਲਜ ਕਰ ਦੇਣ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਇਸ ਹਰਕਤ ਨੂੰ ਨਿੰਦਿਆ ਕੀਤੀ ਹੈ।ਉਨ੍ਹਾਂ ਬਾਰ-ਬਾਰ ਕਾਲਜ ਦਾ ਨਾਂ ਬਦਲਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਸੰਸਦ ਵਿੱਚ ਮਨੁਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੇ ਸਪੱਸ਼ਟ ਲਫ਼ਜਾਂ ਵਿੱਚ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦੇਣ ਤੋਂ ਬਾਅਦ ਵੀ ਕਾਲਜ ਦੇ ਨਾਂ ਨਾਲ ਛੇੜ-ਛਾੜ ਕਰਨੀ ਸੰਸਦ ਦੀ ਤੌਹੀਨ ਹੈ।ਇਸ ਤੋਂ ਇਲਾਵਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਲਿਖੇ ਗਏ ਇਕ ਪੱਤਰ ਦੇ ਜਵਾਬ ਵਿੱਚ ਵੀ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦੀ ਗੱਲ ਆਖੀ ਸੀ।ਉਨ੍ਹਾਂ ਕਿਹਾ ਕਿ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਇਸ ਮਾਮਲੇ ਵਿੱਚ ਦੋਸ਼ੀ ਹਨ ਅਤੇ ਸਰਕਾਰ ਉਸ ਨੂੰ ਅਹੁੱਦੇ ਤੋਂ ਤੁਰੰਤ ਬਰਖਾਸਤ ਕਰੇ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply