Tuesday, August 11, 2026

ਸਾਰਾਗੜੀ ਦੇ ਸ਼ਹੀਦਾਂ ਦੀ ਯਾਦ `ਚ ਵਾਰ ਮੈਮੋਰੀਅਲ ਵਿਖੇ ਰੌਸ਼ਨੀ ਤੇ ਅਵਾਜ਼ ਸ਼ੋਅ ਅੱਜ – ਏ.ਡੀ.ਸੀ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਰਾਗੜ੍ਹੀ ਦੀ ਲੜਾਈ, ਜੋ ਕਿ ਵਿਸ਼ਵ ਦੀਆਂ 5 ਵਿਲੱਖਣ ਜੰਗਾਂ ਵਿਚ ਸ਼ਾਮਿਲ ਹੈ, ਵਿਚ ਸ਼ਾਮਿਲ 21 ਸਿੱਖ ਫੌਜੀਆਂ ਦੀ ਬਹਾਦਰੀ ਦੀ ਯਾਦ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਵੇਕਲੀ ਪਹਿਲ ਸਦਕਾ ਪੰਜਾਬ ਸਟੇਟ ਵਾਰ ਹੀਰੋਜ਼ ਅਤੇ ਮੈਮੋਰੀਅਲ ਅਟਾਰੀ ਰੋਡ ਵਿਖੇ ਅੱਜ 5 ਮਈ ਸ਼ਾਮ 7 ਵਜੇ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਇਕ ਵਿਸ਼ੇਸ਼ ਪ੍ਰੋਗਰਾਮ ‘ਜੰਗ-ਏ-ਸਾਰਾਗੜ੍ਹੀ’ ਕਰਵਾਇਆ ਜਾ ਰਿਹਾ ਹੈ।ਇਸ ਨੂੰ ਅਤਿਮ ਛੋਹਾਂ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਕੁਮਾਰ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ।ਉਨ੍ਹਾਂ ਦੱਸਿਆ ਕਿ ਦੇਸ਼ ਤੇ ਕੌਮ ਲਈ ਜਾਨਾਂ ਵਾਰ ਗਏ ਫੌਜੀਆਂ ਦੀ ਬਹਾਦਰੀ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਉਲੀਕੇ ਗਏ ਇਸ ਪ੍ਰੋਗਰਾਮ ਵਿਚ ਰੌਸਨੀ ਅਤੇ ਅਵਾਜ ਦੀ ਸਹਾਇਤਾ ਨਾਲ ਜੰਗ ਦਾ ਬਿਰਤਾਂਤ ਪੇਸ਼ ਕੀਤਾ ਜਾਵੇਗਾ।
           ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਜਿੱਥੇ ਸਾਰਾਗੜੀ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ, ਉਥੇ ਸਾਡੀਆਂ ਫੌਜਾਂ ਦੇ ਕਈ ਜੰਗੀ ਨਾਇਕ ਅਤੇ ਸੀਨੀਅਰ ਫੌਜੀ ਅਧਿਕਾਰੀ ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ।ਉਨਾਂ ਦੱਸਿਆ ਕਿ ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਹਿਬਾਨ, ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਟੀ.ਐਸ ਸ਼ੇਰਗਿਲ, ਵਿਧਾਇਕ ਅਤੇ ਹੋਰ ਸਖਸ਼ੀਅਤਾਂ ਸਮਾਗਮ ਦੀ ਸ਼ਾਨ ਬਣਨਗੀਆਂ।  
               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਕਾਸ ਹੀਰਾ ਐਸ.ਡੀ.ਐਮ-2 ਨੇ ਦੱਸਿਆ ਕਿ ਇਹ ਸਮਾਗਮ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗਾ।ਉਨ੍ਹਾਂ ਨੇ ਇਸ ਸਮਾਗਮ ਨੂੰ ਵੇਖਣ ਲਈ ਅੰਮ੍ਰਿਤਸਰ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ।ਇਸ ਮੌਕੇ ਅਮਰਬੀਰ ਸਿੰਘ ਚਾਹਲ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਜੇ.ਐਸ ਅਰੋੜਾ ਵੱਲੋਂ ਲਿਆ ਗਿਆ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply