Thursday, August 13, 2026

ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ -ਗਿਆਨੀ ਗੁਰਬਚਨ ਸਿੰਘ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਜਨਮ ਸ਼ਤਾਬਦੀ ਸਬੰਧੀ ਸੋਵੀਨਰ ਜਾਰੀ

PPN0405201806 ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁੱਖੀ ਅਤੇ 18ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਜੀ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਗਿਆ।ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਾਨੂੰ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਤੋਂ ਦ੍ਰਿੜਤਾ, ਹਿੰਮਤ, ਦਿਲੇਰੀ ਅਤੇ ਧਰਮ ਦੀਆਂ ਸੁਨਹਿਰੀ ਕਦਰਾਂ ਕੀਮਤਾਂ ਅਪਨਾਉਣ ਸਬੰਧੀ ਪ੍ਰੇਰਣਾ ਲੈਣੀ ਚਾਹੀਦੀ ਹੈ।ਜਥੇਦਾਰ ਨੇ ਕਿਹਾ ਕਿ ਜਥੇਦਾਰ ਜੱਸਾ ਸਿੰਘ ਜੀ ਆਹਲੂਵਾਲੀਆ ਸਿੱਖ ਕੌਮ ਦੇ ਅਜਿਹੇ ਜਰਨੈਲ ਸਨ, ਜਿਨ੍ਹਾਂ ਨੇ ਬਿਖੜੇ ਸਮੇਂ `ਚ ਸਿੱਖ ਕੌਮ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਵੱਡੇ ਘੱਲੂਘਾਰੇ ਮੌਕੇ ਕੁੱਪ ਰਹੀੜਾਂ ਦੇ ਸਥਾਨ `ਤੇ ਉਨ੍ਹਾਂ ਥੋੜੇ ਜਿਹੇ ਸਿੰਘਾਂ ਨਾਲ ਦੁਸ਼ਮਣ ਦੀ ਵੱਡੀ ਫ਼ੌਜ ਨਾਲ ਮੁਕਾਬਲਾ ਕੀਤਾ।PPN0405201807ਜਦੋਂ ਅਹਿਮਦ ਸ਼ਾਹ ਅਬਦਾਲੀ ਪਾਣੀਪਤ ਦੀ ਲੜਾਈ ਤੋਂ ਬਾਅਦ 2200 ਦੇ ਕਰੀਬ ਹਿੰਦੂ ਔਰਤਾਂ ਨੂੰ ਬੰਦੀ ਬਣਾ ਕੇ ਕਾਬਲ ਲੈ ਜਾ ਰਿਹਾ ਸੀ, ਤਾਂ ਜਥੇਦਾਰ ਆਹਲੂਵਾਲੀਆ ਦੀ ਅਗਵਾਈ ਵਿਚ ਸਿੱਖ ਸੂਰਬੀਰਾਂ ਨੇ ਉਨ੍ਹਾਂ ਨੂੰ ਆਜ਼ਾਦ ਕਰਵਾ ਕੇ ਘਰੋ-ਘਰੀਂ ਪਹੁੰਚਾਇਆ।ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਅੱਜ ਸਿੱਖ ਕੌਮ `ਚ ਇਕਜੁੱਟਤਾ ਦੀ ਵੱਡੀ ਲੋੜ ਹੈ, ਕਿਉਂਕਿ ਜਦੋਂ ਵੀ ਸਿੱਖ ਇਕਜੁੱਟ ਹੋ ਕੇ ਤੁਰੇ ਹਨ ਤਾਂ ਉਨ੍ਹਾਂ ਹਮੇਸ਼ਾਂ ਕਾਮਯਾਬੀ ਹਾਸਿਲ ਕੀਤੀ ਹੈ।ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਤੀਜ਼ੀ ਜਨਮ ਸ਼ਤਾਬਦੀ ਵੱਡੇ ਪੱਧਰ `ਤੇ ਮਨਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸ਼ਤਾਬਦੀ ਸਮਾਗਮਾ ਨਾਲ ਨੌਜਵਾਨ ਸਿੱਖ ਪੀੜ੍ਹੀ ਨੂੰ ਆਪਣੇ ਮਹਾਨ ਜਰਨੈਲਾਂ ਦੇ ਜੀਵਨ ਤੋਂ ਪ੍ਰੇਰਣਾ ਮਿਲੇਗੀ।ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਸਮੇਤ ਸਮੁੱਚੀਆਂ ਸਿੱਖ ਸੰਗਤਾਂ ਦਾ ਸਮਾਗਮਾਂ ਦੀ ਕਾਮਯਾਬੀ ਲਈ ਧੰਨਵਾਦ ਕੀਤਾ।
 ਸ਼੍ਰੋਮਣੀ ਕਮੇਟੀ ਵਲੋਂ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਤਰਨਾ ਦਲ, ਬਾਬਾ ਅਵਤਾਰ ਸਿੰਘ ਸੰਪਰਦਾਇ ਦਲ ਬਿਧੀਚੰਦ ਤਰਨਾ ਦਲ ਸੁਰਸਿੰਘ, ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਇਸ ਮੌਕੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਅਤੇ ਉਨ੍ਹਾਂ ਵਲੋਂ ਸਿੱਖ ਕੌਮ ਲਈ ਕੀਤੇ ਮਹਾਨ ਕਾਰਜ਼ਾਂ ਬਾਰੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ `ਜਥੇਦਾਰ ਜੱਸਾ ਸਿੰਘ ਆਹਲੂਵਾਲੀਆ` ਦੀ ਜਨਮ ਸ਼ਤਾਬਦੀ ਸਬੰਧੀ ਪ੍ਰਕਾਸ਼ਿਤ ਸੋਵੀਨਰ ਵੀ ਸਿੰਘ ਸਾਹਿਬਾਨ ਤੇ ਹੋਰਨਾਂ ਸ਼ਖਸੀਅਤਾਂ ਵਲੋਂ ਰੀਲੀਜ ਕੀਤਾ ਗਿਆ।ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਕਾਸ਼ ਦਾ ਵਿਸ਼ੇਸ ਅੰਕ ਵੀ ਜਾਰੀ ਕੀਤਾ।ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ, ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਅਤੇ ਹੋਰ ਵਿਦਵਾਨਾਂ ਵਲੋਂ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਬੀਬੀ ਕਿਰਨਜੋਤ ਕੌਰ ਤੇ ਸ. ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ: ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਬਿਜੈ ਸਿੰਘ ਬਾਦੀਆਂ, ਬਾਬਾ ਸਤਨਾਮ ਸਿੰਘ, ਬਾਬਾ ਗੁਰਬਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਵੱਸਣ ਸਿੰਘ ਮੜੀਆਂਵਾਲਾ, ਤਰਸੇਮ ਸਿੰਘ ਮਹਿਤਾ, ਸ. ਗੁਰਰਾਜਪਾਲ ਸਿੰਘ ਡੇਰਾ ਮਹਾਂਰਾਜ ਸਿੰਘ, ਗਿਆਨੀ ਅਵਤਾਰ ਸਿੰਘ ਮੈਂਬਰ ਦਿਲੀ ਕਮੇਟੀ, ਡਾ. ਬਲਵਿੰਦਰ ਸਿੰਘ ਵਾਲੀਆ ਪੱਟੀ ਵਾਲੇ, ਸ. ਹਰਪਾਲ ਸਿੰਘ ਵਾਲੀਆ, ਜਥੇ: ਪ੍ਰਦੀਪ ਸਿੰਘ ਵਾਲੀਆ, ਜਗਦੀਸ਼ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਕਲਕੱਤਾ, ਗਿਆਨੀ ਭਗਵਾਨ ਸਿੰਘ ਜੌਹਲ, ਬਾਬਾ ਸਮਸ਼ੇਰ ਸਿੰਘ ਜਗੇੜਾ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਵਿਜੈਪਾਲ ਸਿੰਘ, ਸ. ਜਗਜੀਤ ਸਿੰਘ ਵਾਲੀਆ, ਸ. ਜਗਦੀਸ਼ ਸਿੰਘ ਆਹਲੂਵਾਲੀਆ ਤੇ ਸ. ਹਰਵਿੰਦਰਪਾਲ ਸਿੰਘ ਪਟਿਆਲੇ ਵਾਲੇ ਸਮੇਤ ਹੋਰ ਪੰਥਕ ਸ਼ਖਸੀਅਤਾਂ ਅਤੇ ਸਿੱਖ ਸੰਗਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply