Thursday, August 13, 2026

ਕੇਂਦਰੀ ਸਿੱਖ ਅਜਾਇਬ ਘਰ `ਚ ਅਜੇ ਨਹੀਂ ਲੱਗਣਗੀਆਂ ਰਾਏ ਬੁਲਾਰ ਜੀ ਅਤੇ ਹੋਰ ਸਖ਼ਸ਼ੀਅਤਾਂ ਦੀਆਂ ਤਸਵੀਰਾਂ

Diljit Bediਅੰਮ੍ਰਿਤਸਰ, 4 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਰਾਏ ਬੁਲਾਰ ਜੀ ਸਮੇਤ ਹੋਰਨਾ ਦੀਆਂ ਭਲਕੇ 5 ਮਈ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਸ਼ੋਭਿਤ ਕੀਤੀਆਂ ਜਾਣ ਵਾਲੀਆਂ ਤਸਵੀਰਾਂ ਰਾਏ ਬੁਲਾਰ ਜੀ ਦੇ ਵੰਸ਼ਜਾ ਨੂੰ ਵੀਜਾ ਨਾ ਮਿਲਣ  ਕਰਕੇ ਕੁੱਝ ਸਮੇਂ ਬਾਅਦ ਲਗਾਈਆਂ ਜਾਣਗੀਆਂ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਤੈਅ ਪ੍ਰੋਗਰਾਮ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਰਾਏ ਬੁਲਾਰ ਜੀ ਤੋਂ ਇਲਾਵਾ ਸ਼ਹੀਦ ਭਾਈ ਗਿਆਨ ਸਿੰਘ ਜੀ ਅਤੇ ਭਾਈ ਗੁਰਦੇਵ ਸਿੰਘ ਕਾਉਂਕੇ ਦੀਆਂ ਤਸਵੀਰਾਂ ਭਲਕੇ 5 ਮਈ ਨੂੰ ਸਵੇਰੇ 10 ਵਜੇ ਸਚਖੰਡ ਸ੍ਰੀ ਦਰਬਾਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣੀਆ ਸਨ ਪਰ ਰਾਏ ਬੁਲਾਰ ਜੀ ਦੇ ਵੰਸ਼ਜਾ ਨੂੰ ਵੀਜਾ ਨਾ ਮਿਲਣ ਕਰਕੇ ਇਹ ਇਹ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਾਏ ਬੁਲਾਰ ਜੀ ਦਾ ਸਿੱਖ ਇਤਿਹਾਸ ਅੰਦਰ ਬੇਹੱਦ ਸਤਿਕਾਰ ਵਾਲਾ ਰੁਤਬਾ ਹੈ ਅਤੇ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਸਬੰਧੀ ਅੰਤ੍ਰਿਗ ਕਮੇਟੀ ਵੱਲੋਂ  ਫੈਸਲਾ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਸ ਮੌਕੇ ਪਾਕਿਸਤਾਨ ਤੋਂ ਉਨ੍ਹਾਂ ਦੇ ਵੰਸ਼ਜਾਂ ਨੂੰ ਸੱਦਾ ਭੇਜਿਆ ਗਿਆ ਸੀ, ਪਰ ਉਨ੍ਹਾਂ ਨੂੰ ਵੀਜਾ ਨਾ ਮਿਲਣ ਕਰਕੇ ਉਹ ਇਸ ਮੌਕੇ ਹਾਜ਼ਰ ਨਹੀਂ ਹੋ ਸਕਦੇ ਇਸ ਲਈ ਉਪਰੋਕਤ ਤਿੰਨੇ ਤਸਵੀਰਾਂ ਲਗਾਉਣ ਦਾ ਪ੍ਰੋਗਰਾਮ ਅੱਗੇ ਪਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਬਾਰੇ ਜਲਦੀ ਹੀ ਅਗਲੀ ਤਾਰੀਕ ਨਿਰਧਾਰਤ ਕੀਤੀ ਜਾਵੇਗੀ।ਉਨ੍ਹਾਂ ਹੋਰ ਦੱਸਿਆਂ ਕਿ ਰਾਏ ਬੁਲਾਰ ਜੀ ਦੀ ਤਸਵੀਰ ਸਥਾਪਿਤ ਕਰਨ ਸਮੇਂ ਦੋ ਹੋਰ ਸਖਸ਼ੀਅਤਾਂ ਸ਼ਹੀਦ ਭਾਈ ਗਿਆਨ ਸਿੰਘ ਅਤੇ ਭਾਈ ਗੁਰਦੇਵ ਸਿੰਘ ਕਾਉਂਕੇ ਦੀਆਂ ਤਸਵੀਰਾਂ ਵੀ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣੀਆਂ ਸਨ।ਇਸ ਸਬੰਧੀ ਤਰੀਕ ਨਿਸਚਿਤ ਕਰ ਕੇ ਸਬੰਧਤ ਪਰਿਵਾਰਾਂ ਤੀਕ ਪਹੁੰਚ ਕਰ ਲਈ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply