Wednesday, August 12, 2026

ਆਪਸ `ਚ ਨਰਾਜ਼ ਚੱਲ ਰਹੇ ਬਾਬਿਆਂ ਨੂੰ ਸਮਝੌਤੇ ਲਈ ਸ੍ਰੀ ਅਕਾਲ ਤਖਤ ਸਾਹਿਬ ਬੁਲਾਇਆ

G. Gurbachan Singhਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਬਾਬਾ ਜੀਤ ਸਿੰਘ ਅਤੇ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ, ਜਲੰਧਰ ਦਾ ਆਪਸ ਵਿੱਚ ਕਾਫੀ ਸਮੇਂ ਤੋਂ ਨਰਾਜ਼ਗੀ ਚੱਲ ਰਹੀ ਹੈ।ਇਸ ਦਾ ਸਾਰਥਕ ਹੱਲ ਕੱਢਣ ਲਈ ਜਥੇਦਾਰ ਵਲੋਂ ਦੋਹਾਂ ਧਿਰਾਂ ਨੂੰ ਮਿਲ ਬੈਠ ਕੇ ਆਪਸ ਵਿੱਚ ਸਮਝੋਤਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੁਲਾਇਆ ਗਿਆ ਸੀ।ਪ੍ਰੰਤੂ ਬਾਬਾ ਜੀਤ ਸਿੰਘ ਇਸ ਸਬੰਧੀ ਕੋਈ ਜ਼ਿਆਦਾ ਦਿਲਚਸਪੀ ਨਹੀ ਲੈ ਰਹੇ।ਗਿਆਨੀ ਗੁਰਬਚਨ ਸਿੰਘ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆ ਕਿਹਾ ਕਿ ਇਹਨਾਂ ਦੋਹਾਂ ਧਿਰਾਂ ਨੂੰ ਪੰਦਰਾਂ ਦਿਨਾ ਦੇ ਅੰਦਰ-ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣ ਲਈ ਕਿਹਾ ਗਿਆ ਹੈ।ਜੇਕਰ ਇਹ ਆਪਣੀ ਹਉਮੈ ਵਿੱਚ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀਂ ਪਹੁੰਚਦੇ ਤਾਂ ਜਿਹੜੀ ਧਿਰ ਨਾ ਆਉਣ ਲਈ ਬਜ਼ਿੱਦ ਹੋਵੇਗੀ ਉਸ ਉਪਰ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply