ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਚਾਰ ਹਫਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ 21 ਮਈ ਤੋਂ 29 ਜੂਨ 2018 ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾਣਾ ਹੈ।ਘੱਟੋ ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 45 ਸਾਲ ਪੇਂਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾਂ ਘੱਟੋ ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਡਿਪਟ ਡਾਇਰੈਕਟਰ ਡੇਅਰੀ ਗੁਰਦਾਸਪੁਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਵੱਖ ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਕੋਸਲਿੰਗ 14 ਮਈ ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੇੜੇ ਮਿਲਕ ਪਲਾਂਟ ਵੇਰਕਾ ਅੰਮਿ੍ਰਤਸਰ ਵਿਖੇ ਰੱਖੀ ਗਈ ਹੈ।ਜਿਲਾ ਗੁਰਦਾਸਪੁਰ ਦੇ ਸਿਖਲਾਈ ਲੈਣ ਦੇ ਚਾਹਵਾਨ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਤੋਂ ਪ੍ਰਾਸਪੈਕਟਸ (ਫਾਰਮ) ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਅਤੇ ਅਨੁਸੂਚਿਤ ਜਾਤੀ ਲਈ 4000/- ਹੋਵੇਗੀ।ਹੋਰ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 01874 220163 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media