ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਪੀ.ਸੀ.ਪੀ.ਐਨ.ਡੀ.ਐਕਟ ਨਾਲ ਸਬੰਧਤ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਬੈਠਕ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਪੀ.ਸੀ.ਪੀ.ਐਨ.ਡੀ.ਟੀ.ਐਕਟ ਅਧੀਨ ਕੀਤੀਆਂ ਗਈਆਂ ਗਤੀਵੀਧਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਦੱਸਿਆ ਕਿ ਪਿਛਲ਼ੇ ਮਹੀਨੇ ਦੌਰਾਨ ਪੀ.ਸੀ.ਪੀ.ਐਨ.ਡੀ ਐਕਟ ਅਧੀਨ ਸ਼ਹਿਰ ਦੇ ਅਲਟਰਾਸਾੳਂੂਡ ਸਕੈਨ ਸੈਂਟਰਾਂ ਦੀ ਚੈਕਿੰਗ ਕੀਤੀ ਗਈ ਜਿਨਾਂ ਦਾ ਰਿਕਾਰਡ ਠੀਕ ਪਾਇਆ ਗਿਆ।ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਬੇਟੀ ਬਚਾਓ-ਬੇਟੀ ਪੜਾਓ ਮੁਹਿੰਮ ਤਹਿਤ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣ ਤਾਂ ਜੋ ਜਿਲ੍ਹੇ ਅੰਦਰ ਸੈਕਸ ਰੇਸ਼ੋ ਨੂੰ ਠੀਕ ਰੱਖਿਆ ਜਾ ਸਕੇ।
ਇਸ ਮੌਕੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਹਦਾਇਤ ਕੀਤੀ ਕਿ ਪੀ.ਸੀ.ਪੀ.ਐਨ.ਡੀ ਨਾਲ ਸੰਬਧਤ ਪੁਰਾਣੇ ਰਿਕਾਰਡ ਵਿਚੋਂ ਜੇਕਰ ਕੋਈ ਕੋਰਟ ਕੇਸ ਨਾਲ ਸੰਬਧਤ ਹੈ ਤਾਂ ਉਸ ਨੂੰ ਛੱਡ ਕੇ ਪਿਛਲਾ ਪੁਰਾਣਾ ਰਿਕਾਰਡ ਕਮੇਟੀ ਬਨਾਉਣ ਉਪਰੰਤ ਡਿਸਪੋਜ ਆਫ ਕਰ ਦਿੱਤਾ ਜਾਵੇ।ਲੜਕੀਆਂ ਦੀ ਘੱਟ ਰਹੀ ਸੈਕਸ ਫੀਸਦ ਸਬੰਧੀ ਉਹਨਾਂ ਕਿਹਾ ਕਿ ਮਾਦਾ ਭਰੂਣ ਹੱਤਿਆ ਇਕ ਸਮਾਜਿਕ ਬੁਰਾਈ ਹੈ ਅਤੇ ਇਸ ਦਾ ਖ਼ਾਤਮਾ ਲੋਕਾਂ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।ਉਨਾਂ ਕਿਹਾ ਕਿ ਜੇਕਰ ਕੋਈ ਲਿੰਗ ਜਾਂਚ ਕਰਦਾ ਹੈ ਤਾਂ ਉਸ ਵਿਰੁਧ ਸਖਤ ਕਾਰਵਾਈ ਵੀ ਕੀਤੀ ਜਾਵੇਗੀ।ਇਸ ਬੈਠਕ ਵਿੱਚ ਏ.ਡੀ.ਏ ਤਰੂਣਬੀਰ ਕੌਰ, ਮੈਡੀਕਲ ਅਫਸਰ ਡਾ. ਐਮ.ਐਲ ਅੱਤਰੀ, ਗਾਇਨੀਕੋਲੋਜਿਸਟ ਡਾ. ਨੀਤਾ ਕੋਹਲੀ, ਡਾ. ਨੈਨਸੀ ਵਰਮਾ (ਐਨ.ਜੀ.ਓ), ਸ਼੍ਰੀਮਤੀ ਕਿਰਨ ਕਪੂਰ (ਐਨ.ਜੀ.ਓ) ਨਰੇਸ਼ ਓਬਰਾਏ (ਐਨ.ਜੀ.ੳ), ਮੈਡਮ ਰਿੰਪੀ ਬੀ.ਈ.ਈ, ਜਤਿਨ ਕੁਮਾਰ ਜ਼ਿਲ੍ਹਾ ਪੀ.ਐਨ.ਡੀ.ਟੀ ਅਸਿਸਟੈਂਟ ਅਤੇ ਅਮਨਦੀਪ ਸਿੰਘ ਜ਼ਿਲ੍ਹਾ ਬੀ.ਸੀ.ਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media