Tuesday, August 11, 2026

ਮੰਡੀਆਂ `ਚ ਕਿਸਾਨਾਂ ਨੂੰ ਕਿਸੇ ਨਹੀਂ ਹੋਣਾ ਪਿਆ ਪ੍ਰੇਸ਼ਾਨ – ਵਿਧਾਇਕ ਜੋਗਿੰਦਰ ਪਾਲ

PPN0605201806ਪਠਾਨਕੋਟ, 6 ਮਈ (ਪੰਜਾਬ ਪੋਸਟ ਬਿਊਰੋ) – ਕੈਪਟਨ ਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦੀ ਆਈ ਹੈ ਅਤੇ ਭਵਿੱਖ ਅੰਦਰ ਵੀ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਕਮੀ ਨਹੀਂ ਆਉਂਣ ਦਿੱਤੀ ਜਾਵੇਗੀ, ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾਲ ਪੇ੍ਰਸਾਨ ਨਹੀਂ ਹੋਣਾ ਪਿਆ।ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਭਵਿੱਖ ਵਿੱਚ ਵੀ ਕਿਸਾਨਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਦੀ ਮਿਹਨਤ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਵਿਧਾਇਕ ਭੋਆ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੋਕੇ ਤੇ ਹੀ ਬਾਰਦਾਨਾਂ ਉਪਲੱਬਧ ਕਰਵਾਇਆ ਗਿਆ ਅਤੇ ਕਣਕ ਦੀ ਕੀਮਤ ਨਾਲ ਦੀ ਨਾਲ ਉਨ੍ਹਾਂ ਦੇ ਅਕਾਉਂਟ ਵਿੱਚ ਆਨਲਾਈਨ ਪਾਈ ਗਈ। ਉਨ੍ਹਾਂ ਕਿਹਾ ਕਿ ਭੋਆ ਖੇਤਰ ਦੇ ਕਿਸਾਨਾਂ ਨੂੰ ਗੰਨੇ ਦੀ ਫਸਲ ਨੂੰ ਲੈ ਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ ਇਸ ਲਈ ਮੁਕੇਰੀਆਂ ਸ਼ੂਗਰ ਮਿੱਲ ਨੂੰ ਕਿਸਾਨਾਂ ਦੀ ਗੰਨੇ ਦੀ ਫਸਲ ਖਰੀਦਣ ਲਈ ਕਿਹਾ ਗਿਆ ਅਤੇ ਅੱਜ ਤੱਕ ਕਿਸਾਨ ਮੁਕੇਰੀਆਂ ਮਿਲ ਵਿੱਚ ਆਪਣੀ ਗੰਨੇ ਦੀ ਫਸਲ ਲੈ ਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਜੋ 2 ਲੱਖ ਰੁਪਏ ਦਾ ਕਰਜਾ ਮਾਫੀ ਕਰਨ ਦਾ ਵਾਅਦਾ ਕੀਤਾ ਸੀ ਉਹ ਪੂਰਾ ਵੀ ਕੀਤਾ ਹੈ।ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਉਪਰਾਲਿਆਂ ਸਦਕਾ ਵਿਧਾਨ ਸਭਾ ਹਲਕਾ ਭੋਆ ਦੇ 569 ਕਿਸਾਨਾਂ ਦਾ ਕਰਜਾ ਮਾਫ ਕੀਤਾ ਹੈ।ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਏ ਅਜੇ ਕਰੀਬ ਸਵਾ ਸਾਲ ਹੀ ਹੋਇਆ ਹੈ ਅਤੇ ਇਸ ਸਵਾ ਸਾਲ ਦੇ ਕਾਰਜ ਕਾਲ ਦੇ ਅੰਦਰ ਨਾ ਕਿਸਾਨਾਂ ਨੂੰ ਯੂਰੀਆ ਤੇ ਕੀਟਨਾਸ਼ਕ ਦਵਾਈਆਂ ਦੀ ਕਮੀ ਨਹੀਂ ਆਉਣ ਦਿੱਤੀ ਅਤੇ ਨਾ ਬਾਰਦਾਨਾ ਅਤੇ ਖਰੀਦ ਮੁੱਲ ਮੋਕੇ `ਤੇ ਕਿਸਾਨਾਂ ਨੂੰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਸਮੇਂ ਕਿਸਾਨਾਂ ਨੂੰ ਆਪਣੇ ਹੱਕਾਂ ਦੇ ਲਈ ਧਰਨੇ ਪ੍ਰਦਰਸ਼ਨ ਕਰਨੇ ਪੈਂਦੇ ਸਨ, ਪਰ ਇਸ ਵਾਰ ਕਿਸਾਨਾਂ ਦੀਆਂ ਸਾਰੀਆਂ ਜਰੂਰਤਾਂ ਕੈਪਟਨ ਸਰਕਾਰ ਨੇ ਸਮੇਂ ਦੇ ਨਾਲ-ਨਾਲ ਪੂਰੀਆਂ ਕੀਤੀਆਂ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply